ਅਸਮਾਨੀ ਬਿਜਲੀ ਡਿੱਗਣ ਨਾਲ 6 ਸਕੂਲ਼ੀ ਬੱਚਿਆ ਸਮੇਤ 8 ਮੌਤਾਂ

ਛੱਤੀਸਗੜ੍ਹ ਦੇ ਰਾਜਨੰਦਗਾਓਂ ਜ਼ਿਲ੍ਹੇ ਦੇ ਇਕ ਪਿੰਡ ਵਿਚ ਅਸਮਾਨੀ ਬਿਜਲੀ ਡਿੱਗਣ ਕਾਰਨ ਅੱਠ ਵਿਅਕਤੀਆਂ ਦੀ ਮੌਤ ਹੋ ਗਈ, ਜਿਨ੍ਹਾਂ ਵਿਚ 6 ਸਕੂਲੀ ਬੱਚੇ ਵੀ ਸ਼ਾਮਿਲ ਹਨ ਅਤੇ ਇਸ ਵਿਚ ਇਕ ਵਿਅਕਤੀ ਜ਼ਖ਼ਮੀ ਵੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਪੁਲਿਸ ਨੇ ਦੱਸਿਆ ਕਿ ਇਹ ਘਟਨਾ ਸੋਮਨੀ ਥਾਣਾ ਖ਼ੇਤਰ ਦੇ ਅਧੀਨ ਪੈਂਦੇ ਪਿੰਡ ਜੋਰਾਤਰਾਈ ’ਚ ਦੁਪਹਿਰ ਕਰੀਬ 1.30 ਵਜੇ ਵਾਪਰੀ। ਸੂਚਨਾ ਮਿਲਣ ਤੋਂ ਬਾਅਦ ਪ੍ਰਸ਼ਾਸਨ ਅਤੇ ਪੁਲਿਸ ਦੇ ਉੱਚ ਅਧਿਕਾਰੀ ਮੌਕੇ ’ਤੇ ਪਹੁੰਚ ਗਏ। ਅਧਿਕਾਰੀਆਂ ਨੇ ਕਿਹਾ ਕਿ ਇਸ ਸੰਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

Spread the love