ਡਾ ਪਰਵਿੰਦਰ ਸਿੰਘ ਦੀ ਥਾਂ ਨਾਂਦੇੜ ਦੇ ਡੀਸੀ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਦਾ ਪ੍ਰਸ਼ਾਸਕ ਲਾਇਆ

ਨਾਂਦੇੜ ਦੇ ਕੁਲੈਕਟਰ (ਡਿਪਟੀ ਕਮਿਸ਼ਨਰ) ਅਭਿਜੀਤ ਰਾਜੇਂਦਰ ਰਾਉਤ, ਆਈਏਐੱਸ ਨੂੰ ਤਖ਼ਤ ਸਾਹਿਬ ਦਾ ਨਵਾਂ ਪ੍ਰਸ਼ਾਸਕ ਨਿਯੁਕਤ ਕੀਤਾ ਗਿਆ ਹੈ। ਡਾ. ਪਰਵਿੰਦਰ ਸਿੰਘ ਪਸਰੀਚਾ ਆਈਪੀਐੱਸ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਸ਼ਾਸਕ ਦੇ ਅਹੁਦੇ ਤੋਂ ਲਾਂਭੇ ਕਰ ਦਿੱਤਾ ਗਿਆ ਹੈ। ਡਾ. ਪਸਰੀਚਾ ਨੂੰ ਉਨ੍ਹਾਂ ਦਾ ਕਾਰਜਕਾਲ ਮੁਕੰਮਲ ਹੋਣ ਤੋਂ ਬਾਅਦ ਹੀ ਅਹੁਦੇ ਤੋਂ ਹਟਾਇਆ ਗਿਆ ਹੈ ਪਰ ਉਨ੍ਹਾਂ ਦੀ ਥਾਂ ਕਿਸੇ ਗ਼ੈਰ-ਸਿੱਖ ਨੂੰ ਤਖ਼ਤ ਸਾਹਿਬ ਦੀ ਪ੍ਰਸ਼ਾਸਕੀ ਜ਼ਿੰਮੇਵਾਰੀ ਸੌਂਪਣ ਦਾ ਸੰਗਤ ‘ਚ ਜ਼ੋਰਦਾਰ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ। ਪੰਥਕ ਤੇ ਹੋਰ ਕਈ ਮੋਰਚਿਆਂ ਤੋਂ ਮਹਾਰਾਸ਼ਟਰ ਸਰਕਾਰ ਦੇ ਇਸ ਕਦਮ ਦੀ ਤਿੱਖੀ ਆਲੋਚਨਾ ਹੋ ਰਹੀ ਹੈ।

Spread the love