ਪੰਜਾਬ ਦੇ ਭਾਜਪਾਈਆਂ ਨੇ ਅੱਜ ਚੰਡੀਗੜ੍ਹ ‘ਚ ਹੜ੍ਹਾਂ ਦੇ ਮਾਮਲੇ ’ਤੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ ਤੇ ਪੀੜਤਾਂ ਖਾਸ ਤੌਰ ’ਤੇ ਕਿਸਾਨਾਂ ਲਈ ਢੁਕਵੇਂ ਮੁਆਵਜ਼ੇ ਦੀ ਰਾਜ ਸਰਕਾਰ ਤੋਂ ਮੰਗ ਕੀਤੀ। ਇਸ ਦੌਰਾਨ ਦੋਸ਼ ਲਗਾਇਆ ਗਿਆ ਕਿ ਰਾਜ ਦੀ ‘ਆਪ’ ਸਰਕਾਰ ਕਿਸਾਨਾਂ ਦੇ ਹੋਏ ਨੁਕਸਾਨ ਨੂੰ ਰੋਕਣ ਲਈ ਭਾਰੀ ਮੀਂਹ ਦੀ ਚਿਤਾਵਨੀ ਦੇ ਬਾਵਜੂਦ ਸਮੇਂ ਸਿਰ ਉਪਾਅ ਕਰਨ ਵਿੱਚ ਕਥਿਤ ਤੌਰ ‘ਤੇ ਅਸਫਲ ਰਹੀ ਹੈ। ਵਫ਼ਦ ਦੀ ਅਗਵਾਈ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕੀਤੀ।

Spread the love