ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਲਾਰੈਂਸ ਸਣੇ 25 ਮੁਲਜ਼ਮਾਂ ਖ਼ਿਲਾਫ਼ ਸੈਸ਼ਨ ਕੋਰਟ ’ਚ 9 ਅਗਸਤ ਤੋਂ ਸੁਣਵਾਈ ਸ਼ੁਰੂ ਹੋਵੇਗੀ

ਮਹਰੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿੱਚ ਪੰਜਾਬ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ ਗੈਂਗਸਟਰਾਂ ਖ਼ਿਲਾਫ਼ ਪਹਿਲੀ ਚਾਰਜਸ਼ੀਟ ਦਾਇਰ ਕਰਨ ਤੋਂ ਕਰੀਬ 11 ਮਹੀਨਿਆਂ ਬਾਅਦ ਮਾਨਸਾ ਦੇ ਚੀਫ਼ ਜੁਡੀਸ਼ਲ ਮੈਜਿਸਟਰੇਟ ਸੁਰਭੀ ਪਰਾਸ਼ਰ ਦੀ ਅਦਾਲਤ ਨੇ ਅੱਜ ਚਾਰਜਸ਼ੀਟ ਸੈਸ਼ਨ ਅਦਾਲਤ ਮਾਨਸਾ ਨੂੰ ਸੌਂਪ ਦਿੱਤੀ ਹੈ। ਹੁਣ 9 ਅਗਸਤ ਤੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਸਣੇ 25 ਮੁਲਜ਼ਮਾਂ ਖ਼ਿਲਾਫ਼ ਮਾਨਸਾ ਦੀ ਜ਼ਿਲ੍ਹਾ ਤੇ ਸੈਸ਼ਨ ਅਦਾਲਤ ਵਿੱਚ ਸੁਣਵਾਈ ਸ਼ੁਰੂ ਹੋਵੇਗੀ। ਜੇਲ੍ਹ ਪ੍ਰਸ਼ਾਸਨ ਨੇ ਬੁੱਧਵਾਰ ਨੂੰ ਸਾਰੇ 25 ਮੁਲਜ਼ਮਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਸਾਹਮਣੇ ਪੇਸ਼ ਕੀਤਾ। 9 ਅਗਸਤ ਨੂੰ ਸਾਰੇ ਮੁਲਜ਼ਮਾਂ ਦੇ ਪ੍ਰੋਡਕਸ਼ਨ ਵਾਰੰਟ ਜਾਰੀ ਕਰ ਕੇ ਉਨ੍ਹਾਂ ਨੂੰ ਸੈਸ਼ਨ ਕੋਰਟ ਵਿੱਚ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਗਏ ਹਨ।

Spread the love