ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਲਈ SGPC ਨੇ ਯੂਟਿਊਬ ਚੈਨਲ ਕੀਤਾ ਲਾਂਚ

ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਚੱਲ ਰਹੇ ਵਿਵਾਦ ਤੋਂ ਬਾਅਦ SGPC ਨੇ ਆਪਣਾ ਯੂਟਿਊਬ/ਵੈੱਬ ਚੈਨਲ ਲਾਂਚ ਕਰ ਦਿੱਤਾ ਹੈ। ਇਸ ਚੈਨਲ ਦਾ ਨਾਂ ‘SGPC ਅੰਮ੍ਰਿਤਸਰ’ ਰੱਖਿਆ ਗਿਆ ਹੈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਪੰਥ ਅਤੇ ਸਮੁੱਚੀ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ 23 ਜੁਲਾਈ 2023 ਇਕ ਇਤਿਹਾਸਕ ਦਿਨ ਹੈ, ਅੱਜ ਖਾਲਸਾ ਪੰਥ ਨੇ ਆਪਣਾ ਯੂਟਿਊਬ ਚੈਨਲ ਲਾਂਚ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਲੰਮੇ ਅਰਸੇ ਤੋਂ ਇਹ ਕੰਮ ਰਹਿੰਦਾ ਸੀ ਜੋ ਹੁਣ ਪੂਰਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਪ੍ਰਸਾਰਣ ਦਾ ਨਿੱਜੀ ਚੈਨਲ ‘ਤੇ 23 ਜੁਲਾਈ ਤੱਕ ਦਾ ਕਨਟਰੈਕਟ ਅੱਜ ਸਮਾਪਤ ਹੋ ਚੁੱਕਾ ਹੈ। ਕੱਲ੍ਹ ਯਾਨੀ 24 ਜੁਲਾਈ ਨੂੰ ਯੂਟਿਊਬ ਰਾਹੀਂ ਗੁਰਬਾਣੀ ਪ੍ਰਸਾਰਣ ਸ਼ੁਰੂ ਕੀਤਾ ਜਾਵੇਗਾ।

ਪ੍ਰਧਾਨ ਧਾਮੀ ਨੇ ਕਿਹਾ ਕਿ ਸੈਟੇਲਾਈਟ ਚੈਨਲ ਵੀ ਇਸ ਤਰ੍ਹਾਂ ਜਲਦ ਹੀ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਕੁਝ ਫਾਰਮੈਲਟੀਆਂ ਸਨ ਜੋ ਅਜੇ ਪੂਰੀਆਂ ਕਰਨੀਆਂ ਬਾਕੀ ਹਨ ਅਤੇ ਫ਼ਿਰ ਪੂਰੀਆਂ ਹੁੰਦੇ ਹੀ ਸੈਟੇਲਾਈਟ ਚੈਨਲ ਲਾਂਚ ਕਰ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਯੂਟਿਊਬ ਚੈਨਲ ਦੇ ਹੱਕ ਸ਼੍ਰੋਮਣੀ ਕਮੇਟੀ ਕੋਲ ਰੱਖੇ ਗਏ ਗਨ। ਇਸ ਲਈ ਅਸੀਂ ਕਿਸੇ ਨੂੰ ਲਿੰਕ ਨਹੀਂ ਦੇਵਾਂਗੇ।
ਇਸ ਦੇ ਨਾਲ ਉਨ੍ਹਾਂ ਅੱਗੇ ਕਿਹਾ ਕਿ ਪਹਿਲਾਂ ਚੈਨਲ ਦਾ ਨਾਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਰੱਖਿਆ ਗਿਆ ਅਤੇ ਬਾਅਦ ‘ਚ ਇਸ ਨੂੰ ਬਦਲ ਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਰੱਖਿਆ ਗਿਆ। ਜਿਸ ਤੋਂ ਬਾਅਦ ਸਾਨੂੰ ਕਈ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਆਈਆਂ ਸਨ ਕਿ ਇਸ ਚੈਨਲ ਦਾ ਨਾਂ ਕੁਝ ਹੋਰ ਰੱਖ ਦਿੱਤਾ ਜਾਵੇ ਤਾਂ ਉਨ੍ਹਾਂ ਨੇ ਫਿਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੀਟਿੰਗ ਕੀਤੀ ਅਤੇ ਫ਼ੈਸਲਾ ਲਿਆ ਕਿ ਚੈਨਲ ਦਾ ਨਾਂ ‘SGPC ਅੰਮ੍ਰਿਤਸਰ’ ਰੱਖਿਆ ਜਾਵੇ। ‘SGPC ਅੰਮ੍ਰਿਤਸਰ’ ਯੂਟਿਊਬ ਚੈਨਲ ‘ਤੇ ਲਾਈਵ ਪ੍ਰਸਾਰਣ ਹਮੇਸ਼ਾ ਚੱਲਦਾ ਰਹੇਗਾ ਅਤੇ ਇਸ ਨੂੰ ਕੋਈ ਵੀ ਅਸਾਨੀ ਨਾਲ ਲੱਭ ਸਕਦਾ ਹੈ। ਇਸ ਦੇ ਨਾਲ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ ਅਨੁਸਾਰ ਫਿਲਹਾਲ ਨਿੱਜੀ ਚੈਨਲ ‘ਤੇ ਗੁਰਬਾਣੀ ਪ੍ਰਸਾਰਣ ਇਸੇ ਤਰ੍ਹਾਂ ਚਲਦਾ ਰਹੇਗਾ, ਜਿੰਨੀ ਦੇਰ ਤੱਕ SGPC ਆਪਣਾ ਸੈਟਾਲਾਈਟ ਚੈਨਲ ਲਾਂਚ ਨਹੀਂ ਕਰਦੀ।

Spread the love