ਐਸਐਸਪੀ ਪਟਿਆਲਾ ਡਾ. ਨਾਨਕ ਸਿੰਘ ਨੇ ਰਜਿੰਦਰਾ ਹਸਪਤਾਲ ਵਿੱਚ ਫੌਜੀ ਅਧਿਕਾਰੀ ਤੇ ਉਸ ਦੇ ਬੇਟੇ ਨਾਲ ਕੁੱਟਮਾਰ ਦੇ ਮਾਮਲੇ ਵਿੱਚ 12 ਪੁਲਿਸ ਮੁਲਾਜ਼ਮਾਂ ਜਿਸ ਵਿੱਚ ਇੰਸਪੈਕਟਰ, ਸਬ ਇੰਸਪੈਕਟਰ ਤੇ ਕਾਂਸਟੇਬਲ ਨੂੰ ਸਸਪੈਂਡ ਕਰ ਦਿੱਤਾ ਹੈ। ਐਸਐਸਪੀ ਨੇ ਸਾਰੇ ਪੁਲਿਸ ਮੁਲਾਜ਼ਮਾਂ ਖਿਲਾਫ਼ ਵਿਭਾਗੀ ਜਾਂਚ ਦੇ ਆਦੇਸ਼ ਦਿੱਤੇ ਗਏ ਹਨ, ਜਿਸ ਨੂੰ 45 ਦਿਨ ਵਿੱਚ ਪੂਰਾ ਕਰਨ ਦਾ ਹੁਕਮ ਸੁਣਾਏ ਗਏ ਹਨ।
