ਭਾਰੀ ਮੀਂਹ ਕਾਰਨ ਉੱਤਰਾਖੰਡ ‘ਚ ਵੱਖ-ਵੱਖ ਥਾਵਾਂ ‘ਤੇ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਤੇਜ਼ ਕਰੰਟ ਦੀ ਲਪੇਟ ‘ਚ ਆਉਣ ਨਾਲ ਤਿੰਨ ਲੋਕ ਲਾਪਤਾ ਹੋ ਗਏ। ਉੱਤਰ ਪ੍ਰਦੇਸ਼ ਵਿੱਚ ਇੱਕ ਹਫ਼ਤੇ ਤੋਂ ਹੋ ਰਹੀ ਭਾਰੀ ਬਾਰਿਸ਼ ਅਤੇ ਨੇਪਾਲ ਤੋਂ ਪਾਣੀ ਛੱਡੇ ਜਾਣ ਕਾਰਨ ਨਦੀਆਂ ਵਿੱਚ ਵਾਧਾ ਹੋਇਆ ਹੈ। ਸੂਬੇ ‘ਚ ਡੁੱਬਣ ਅਤੇ ਬਿਜਲੀ ਡਿੱਗਣ ਕਾਰਨ 15 ਲੋਕਾਂ ਦੀ ਮੌਤ ਹੋ ਗਈ ਹੈ।ਬਿਹਾਰ ‘ਚ ਨਦੀਆਂ ਦੇ ਪਾਣੀ ਦਾ ਪੱਧਰ ਵਧਣ ਕਾਰਨ ਸੱਤ ਜ਼ਿਲਿਆਂ ਦੇ ਨੀਵੇਂ ਇਲਾਕੇ ਹੜ੍ਹ ਦੇ ਪਾਣੀ ਨਾਲ ਭਰ ਗਏ, ਜਿਸ ਕਾਰਨ ਇਕ ਲੜਕੀ ਦੀ ਡੁੱਬਣ ਨਾਲ ਮੌਤ ਹੋ ਗਈ।