ਸਰੀ ‘ਚ 2 ਪੰਜਾਬੀ ਨੌਜਵਾਨਾਂ ਦੀ ਸੜਕ ਹਾਦਸੇ ‘ਚ ਮੌਤ

ਸਰੀ ਵਿੱਚ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ‘ਚ ਫਿਰੋਜ਼ਪੁਰ ਦੇ ਕਸਬਾ ਤਲਵੰਡੀ ਭਾਈ ਦੇ 19 ਸਾਲਾ ਨੌਜਵਾਨ ਸਚਿਨ ਸਚਦੇਵਾ ਅਤੇ ਮੋਗਾ ਜ਼ਿਲ੍ਹੇ ਦੇ ਪਿੰਡ ਕਾਹਨ ਸਿੰਘ ਵਾਲਾ ਦੇ 25 ਸਾਲਾ ਨੌਜਵਾਨ ਚਰਨਪ੍ਰੀਤ ਸਿੰਘ ਢਿੱਲੋਂ ਦੀ ਮੌਤ ਹੋ ਗਈ ਹੈ। ਇਸ ਹਾਦਸੇ ‘ਚ ਗੱਡੀ ਪੂਰੀ ਤਰ੍ਹਾਂ ਨੁਕਸਾਨੀ ਗਈ ਹੈ। ਮ੍ਰਿਤਕ ਸਚਿਨ ਸਚਦੇਵਾ ਪੁੱਤਰ ਸੰਜੀਵ ਸਚਦੇਵਾ ਚਾਰ ਮਹੀਨੇ ਪਹਿਲਾਂ ਪੜ੍ਹਾਈ ਕਰਨ ਲਈ ਕੈਨੇਡਾ ਦੇ ਸਰੀ ਸ਼ਹਿਰ ਵਿੱਚ ਗਿਆ ਸੀ। ਜਿਸਦੀ ਸੜਕ ਹਾਦਸੇ ਦੌਰਾਨ ਦੌਰਾਨ ਮੌਤ ਹੋ ਗਈ ਹੈ। ਚਰਨਪ੍ਰੀਤ ਸਿੰਘ ਢਿੱਲੋਂ10 ਮਹੀਨੇ ਪਹਿਲਾਂ ਪੜ੍ਹਾਈ ਕਰਨ ਲਈ ਕੈਨੇਡਾ ਦੇ ਸਰੀ ਸ਼ਹਿਰ ਵਿੱਚ ਗਿਆ ਸੀ। ਜਿੱਥੇ ਗੱਡੀਆਂ ਦੀ ਆਹਮੋ ਸਾਹਮਣੇ ਟੱਕਰ ਹੋ ਗਈ ਹੈ।

Spread the love