ਪੰਜਾਬ ਦੀਆਂ 3 ਧੀਆਂ ਇੰਡੀਅਨ ਏਅਰ ਫੋਰਸ ਅਕੈਡਮੀ ਲਈ ਚੁਣੀਆਂ ਗਈਆਂ

ਵੱਕਾਰੀ ਇੰਡੀਅਨ ਏਅਰ ਫੋਰਸ ਅਕੈਡਮੀ, ਡੁੰਡੀਗਲ ਵਿਖੇ ਪ੍ਰੀ-ਕਮਿਸ਼ਨ ਸਿਖਲਾਈ ਵਿਚ ਸਿਲੈਕਟ ਹੋ ਕੇ ਪੰਜਾਬ ਦੀਆਂ ਤਿੰਨ ਧੀਆਂ ਨੇ ਨਾ ਸਿਰਫ ਆਪਣੇ ਮਾਪਿਆਂ ਦਾ ਬਲਕਿ ਪੂਰੇ ਪੰਜਾਬ ਦਾ ਮਾਣ ਵਧਾਇਆ ਹੈ। ਉਨ੍ਹਾਂ ਦੀ ਟ੍ਰੇਨਿੰਗ ਜੁਲਾਈ 2024 ਤੋਂ ਸ਼ੁਰੂ ਹੋਵੇਗੀ। ਪੰਜਾਬ ਦੇ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏਐਫਪੀਆਈ) ਦੀਆਂ ਤਿੰਨ ਮਹਿਲਾ ਕੈਡਿਟਾਂ ਦੀ ਇੰਡੀਅਨ ਏਅਰ ਫੋਰਸ ਅਕੈਡਮੀ ਵਿੱਚ ਚੋਣ ਹੋਈ ਹੈ। ਉਨ੍ਹਾਂ ਨੂੰ ਪ੍ਰੀ-ਕਮਿਸ਼ਨ ਸਿਖਲਾਈ ਲਈ ਚੁਣਿਆ ਗਿਆ ਹੈ। ਪਠਾਨਕੋਟ ਦੀ ਰਹਿਣ ਵਾਲੀ ਮਹਿਲਾ ਕੈਡੇਟ ਹਰਨੂਰ ਸਿੰਘ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਵਿਕਰਮ ਸਿੰਘ ਬੈਂਸ ਦੀ ਧੀ ਹੈ। ਜਦੋਂਕਿ ਕੈਡੇਟ ਕ੍ਰਿਤੀ ਐਸ ਬਿਸ਼ਟ ਪੀਏਸੀਐਲ ਨੰਗਲ ਦੇ ਸੀਨੀਅਰ ਇੰਜੀਨੀਅਰ ਸ਼ਕਤੀ ਸ਼ਰਨ ਸਿੰਘ ਦੀ ਧੀ ਹੈ। ਜਲੰਧਰ ਦੀ ਰਹਿਣ ਵਾਲੀ ਕੈਡੇਟ ਅਲੀਸ਼ਾ ਪਹਿਲਾਂ ਹੀ ਇੰਡੀਅਨ ਨੇਵਲ ਅਕੈਡਮੀ ਵਿੱਚ ਸਿਖਲਾਈ ਲੈ ਰਹੀ ਹੈ। ਉਸ ਦੇ ਪਿਤਾ ਸੁਨੀਲ ਦੱਤ ਇੱਕ ਪ੍ਰਾਈਵੇਟ ਸਕੂਲ ਅਧਿਆਪਕ ਹਨ।

Spread the love