ਕੰਗਨਾ ਥੱ/ਪੜ ਮਾਮਲੇ ‘ਚ 3 ਮੈਂਬਰੀ SIT ਗਠਿਤ

ਨਵੀਂ ਬਣੀ ਸਾਂਸਦ ਤੇ ਕੰਗਨਾ ਰਣੌਤ ਦੇ ਪਏ ਥੱਪੜ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ ਸਾਹਮਣੇ ਆਇਆ ਹੈ। ਇਸ ਮਾਮਲੇ ਵਿਚ ਸਿਟ ਦਾ ਗਠਨ ਕੀਤਾ ਗਿਆ ਹੈ ਤੇ ਐੱਸਪੀ ਮੋਹਾਲੀ ਦੀ ਅਗਵਾਈ ਵਿਚ 3 ਮੈਂਬਰੀ ਸਿਟ ਬਣਾਈ ਗਈ ਹੈ ਤੇ ਸਿਟ ਵਿਚ ਇਕ ਮਹਿਲਾ ਵੀ ਸ਼ਾਮਲ ਕੀਤਾ ਗਿਆ ਹੈ। ਮਾਮਲੇ ਦੀ ਨਿਰਪੱਖ ਜਾਂਚ ਕੀਤੀ ਜਾਵੇਗੀ ਤੇ ਰਿਪੋਰਟ SSP ਨੂੰ ਪੇਸ਼ ਕੀਤੀ ਜਾਵੇਗੀ। ਕਿਸਾਨਾਂ ਵੱਲੋਂ ਮੋਹਾਲੀ ਵਿਚ CISF ਮਹਿਲਾ ਮੁਲਾਜ਼ਮ ਕੁਲਵਿੰਦਰ ਕੌਰ ਦੇ ਹੱਕ ਵਿਚ ਮਾਰਚ ਕੱਢਿਆ ਗਿਆ ਹੈ। ਕਿਸਾਨਾਂ ਵੱਲੋਂ ਲਗਾਤਾਰ ਕੁਲਵਿੰਦਰ ਕੌਰ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ।

Spread the love