ਇਟਲੀ ‘ਚ ਪੰਜਾਬੀ ਨੌਜਵਾਨਾਂ ਦੀ ਮੌਤ

ਇਟਲੀ ਦੇ ਲਾਸੀਓ ਸੂਬੇ ਦੇ ਜ਼ਿਲ੍ਹਾ ਲਾਤੀਨਾ ‘ਚ ਪਿਛਲੇ 10 ਦਿਨਾਂ ਦੌਰਾਨ 3 ਪੰਜਾਬੀ ਨੌਜਵਾਨਾਂ ਦੀ ਮੌਤ ਹੋ ਚੁੱਕੀ ਹੈ । ਪੰਜਾਬੀ ਨੌਜਵਾਨ ਉਜਾਗਰ ਸਿੰਘ ਦੀ ਦੀਵਾਲੀ ਦੀ ਰਾਤ 12 ਨਵੰਬਰ ਨੂੰ ਮੌਤ ਹੋਈ ਫਿਰ 16 ਨਵੰਬਰ ਨੂੰ ਨੌਜਵਾਨ ਰਾਕੇਸ਼ ਕੁਮਾਰ ਦੀ ਸੜਕ ਹਾਦਸੇ ਵਿਚ ਮੌਤ ਤੇ ਹੁਣ ਇਹ ਨੌਜਵਾਨ ਜਿਸ ਦਾ ਨਾਮ ਕਮਲ ਸਿੰਘ ਦੱਸਿਆ ਜਾ ਰਿਹਾ ਹੈ। ਸਵੇਰੇ ਕਮਲ ਸਿੰਘ (21) ਆਪਣੇ ਦੋਸਤ ਨਾਲ ਸਵੇਰੇ ਸ਼ਹਿਰ ਪੁਨਤੀਨੀਆਂ ਨੇੜੇ ਕੰਮ ‘ਤੇ ਜਾ ਰਿਹਾ ਸੀ ਕਿ ਉਸ ਦੀ ਕਾਰ ਬੇਕਾਬੂ ਹੋ ਕੇ ਰੋਡ ਮੀਲੀਆਰਾ ਨੰਬਰ 48 ਉੱਪਰ ਇਕ ਦਰਖ਼ਤ ਨਾਲ ਟਕਰਾਅ ਗਈ। ਇਹ ਟੱਕਰ ਇੰਨੀ ਜਬਰਦਸਤ ਸੀ ਕਿ ਕਮਲ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦੋਂ ਕਿ ਉਸ ਦਾ ਸਾਥੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਜਿਹੜਾ ਕਿ ਲਾਤੀਨਾ ਦੇ ਹਸਪਤਾਲ ਵਿਖੇ ਜ਼ੇਰੇ ਇਲਾਜ ਹੈ। ਮ੍ਰਿਤਕ ਕਮਲ ਸਿੰਘ ਹੁਸ਼ਿਆਰਪੁਰ ਨਾਲ ਸੰਬਧਤ ਸੀ ।

Spread the love