ਦਿੱਲੀ ਦੇ ਕੋਚਿੰਗ ਸੈਂਟਰ ਦੀ ਬੇਸਮੈਂਟ ‘ਚ ਪਾਣੀ ਭਰਨ ਕਾਰਨ 3 ਵਿਦਿਆਰਥੀਆਂ ਦੀ ਮੌਤ

ਨਵੀਂ ਦਿੱਲੀ ਦੇ ਰਾਜਿੰਦਰ ਨਗਰ ਵਿਚ ਸਥਿਤ ਇੱਕ ਕੋਚਿੰਗ ਸੈਂਟਰ ਦੇ ਬੇਸਮੈਂਟ ਵਿਚ ਪਾਣੀ ਭਰ ਜਾਣ ਕਾਰਨ 3 ਵਿਦਿਆਰਥੀਆਂ ਦੀ ਮੌਤ ਹੋ ਗਈ। ਐਨ.ਡੀ.ਆਰ.ਐਫ. ਟੀਮ ਦਾ ਬਚਾਅ ਕਾਰਜ ਦੇਰ ਰਾਤ ਤੱਕ ਜਾਰੀ ਰਿਹਾ। ਦਿੱਲੀ ਵਿਚ ਹਾਲ ਹੀ ਵਿਚ ਹੋਈ ਬਾਰਿਸ਼ ਤੋਂ ਬਾਅਦ ਕੋਚਿੰਗ ਇੰਸਟੀਚਿਊਟ ਦੇ ਬੇਸਮੈਂਟ ਵਿਚ ਪਾਣੀ ਭਰ ਗਿਆ। ਬਚਾਅ ਮੁਹਿੰਮ ਤਹਿਤ ਪੰਪਾਂ ਦੀ ਮਦਦ ਨਾਲ ਬੇਸਮੈਂਟ ‘ਚ ਭਰੇ ਪਾਣੀ ਨੂੰ ਕੱਢਿਆ ਗਿਆ ਹੈ। ਪੁਲਿਸ ਨੇ ਇਸ ਮਾਮਲੇ ‘ਚ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸੰਬੰਧੀ ਫਿਲਹਾਲ ਦੋ ਵਿਅਕਤੀਆਂ ਨੂੰ ਹਿਰਾਸਤ ਵਿਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।

Spread the love