‘ਆਪ’ ਦੇ 32 ਵਿਧਾਇਕ ਕਾਂਗਰਸ ਵਿਚ ਸ਼ਾਮਲ ਹੋਣ ਦੀ ਤਿਆਰੀ ’ਚ: ਬਾਜਵਾ

ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਤੋਂ ਸ਼ੁਰੂ ਹੋ ਰਹੇ ਦੋ ਰੋਜ਼ਾ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਕਿਹਾ ਕਿ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਦੇ 32 ਵਿਧਾਇਕ ਉਨ੍ਹਾਂ ਦੇ ਸੰਪਰਕ ਵਿਚ ਹਨ, ਜੋ ਪਾਲਾ ਬਦਲ ਕੇ ਕਾਂਗਰਸ ਵਿਚ ਆਉਣਾ ਚਾਹੁੰਦੇ ਹਨ। ਬਾਜਵਾ ਨੇ ਸੂਬਾ ਸਰਕਾਰ ’ਤੇ ਮਹਿਲਾਵਾਂ ਨੂੰ ਬੈਂਕ ਖਾਤਿਆਂ ਵਿਚ ਮਾਸਿਕ ਇਕ ਹਜ਼ਾਰ ਰੁਪਏ ਦੇਣ ਦੇ ਚੋਣ ਵਾਅਦੇ ਤੋਂ ਭੱਜਣ ਦਾ ਵੀ ਦੋਸ਼ ਲਾਇਆ। ਉਧਰ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਬੜਾ ਅਫ਼ਸੋਸ ਹੈ ਕਿ ਪੰਜਾਬ ਸਰਕਾਰ ਲੰਬੇ ਸੈਸ਼ਨ ਕਰਵਾਉਣ ਲਈ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ‘ਆਪ’ ਵੱਲੋਂ ਜਲਦੀ ਹੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਦਲ ਦਿੱਤਾ ਜਾਵੇਗਾ।

Spread the love