ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਕੁੱਲ 328 ਉਮੀਦਵਾਰ ਚੋਣ ਲੜਨਗੇ ਜਦਕਿ ਲੋਕ ਸਭਾ ਚੋਣਾਂ-2014 ਵਿੱਚ 253 ਅਤੇ 2019 ਵਿੱਚ ਕੁੱਲ 278 ਉਮੀਦਵਾਰਾਂ ਨੇ ਚੋਣ ਲੜੀ ਸੀ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਆਖ਼ਰੀ ਮਿਤੀ ਤੱਕ ਕੁੱਲ 25 ਉਮੀਦਵਾਰਾਂ ਨੇ ਆਪਣੇ ਨਾਮ ਵਾਪਸ ਲਏ ਹਨ। ਇਸ ਤੋਂ ਪਹਿਲਾਂ ਸੂਬੇ ਵਿੱਚ 466 ਉਮੀਦਵਾਰਾਂ ਨੇ 598 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ ਅਤੇ ਕਾਗਜ਼ਾਂ ਦੀ ਪੜਤਾਲ ਤੇ ਪੱਤਰ ਵਾਪਸੀ ਤੋਂ ਬਾਅਦ ਕੁੱਲ ਉਮੀਦਵਾਰਾਂ ਦੀ ਸੰਖਿਆ 328 ਰਹਿ ਗਈ ਹੈ, ਜਿਨ੍ਹਾਂ ਵਿੱਚ 302 ਮਰਦ ਅਤੇ 26 ਮਹਿਲਾ ਉਮੀਦਵਾਰ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਲੁਧਿਆਣਾ ਲੋਕ ਸਭਾ ਸੀਟ ਉੱਤੇ ਸਭ ਤੋਂ ਵੱਧ 43 ਉਮੀਦਵਾਰ ਚੋਣ ਮੈਦਾਨ ਵਿੱਚ ਹਨ।

Spread the love