ਸੰਯੁਕਤ ਅਰਬ ਅਮੀਰਾਤ (UAE) ਦੀ ਜੇਲ੍ਹ ਵਿੱਚ ਕੈਦ ਸ਼ਹਿਜ਼ਾਦੀ ਖਾਨ ਨੂੰ ਫਾਂਸੀ ਦੀ ਸਜ਼ਾ ਮਿਲ ਚੁੱਕੀ ਹੈ। ਪਿਛਲੇ ਹਫ਼ਤੇ, ਉਸਦੇ ਮਾਪਿਆਂ ਨੇ ਦਿੱਲੀ ਹਾਈਕੋਰਟ ਵਿੱਚ ਅਰਜ਼ੀ ਦਾਇਰ ਕਰਕੇ ਆਪਣੀ ਧੀ ਦੀ ਹਾਲਤ ਬਾਰੇ ਜਾਣਕਾਰੀ ਅਤੇ ਉਸ ਨੂੰ ਬਚਾਉਣ ਦੀ ਅਪੀਲ ਕੀਤੀ ਸੀ। ਪਰ ਵਿਦੇਸ਼ ਮੰਤਰਾਲੇ ਨੇ ਜਵਾਬ ਦਿੰਦਿਆਂ ਦੱਸਿਆ ਕਿ ਸ਼ਹਿਜ਼ਾਦੀ ਨੂੰ 15 ਫਰਵਰੀ ਨੂੰ ਹੀ ਫਾਂਸੀ ਦੇ ਦਿੱਤੀ ਗਈ ਸੀ, ਅਤੇ 5 ਮਾਰਚ ਨੂੰ ਉਸ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।ਉੱਤਰ ਪ੍ਰਦੇਸ਼ ਦੀ ਰਹਿਣ ਵਾਲੀ 33 ਸਾਲਾ ਸ਼ਹਿਜ਼ਾਦੀ ਅਬੂ ਧਾਬੀ ਦੀ ਅਲ-ਵਥਬਾ ਜੇਲ੍ਹ ਵਿੱਚ ਬੰਦ ਸੀ। ਉਨ੍ਹਾਂ ਨੂੰ ਆਪਣੇ ਮਾਲਕ ਦੇ ਨਵਜਾਤ ਬੱਚੇ ਦੇ ਕਤਲ ਦੇ ਦੋਸ਼ ‘ਚ ਮੌਤ ਦੀ ਸਜ਼ਾ ਸੁਣਾਈ ਗਈ। ਪਿਤਾ ਸ਼ਬੀਰ ਖਾਨ ਨੇ ਦਿੱਲੀ ਹਾਈਕੋਰਟ ਵਿੱਚ ਅਰਜ਼ੀ ਦਾਇਰ ਕਰਕੇ ਵਿਦੇਸ਼ ਮੰਤਰਾਲੇ ਤੋਂ ਕਾਨੂੰਨੀ ਦਖਲ ਦੀ ਮੰਗ ਕੀਤੀ ਸੀ, ਪਰ ਉਹ ਗੁਹਾਰ ਵਿਅਰਥ ਰਹੀ।
