ਪੰਜਾਬ ਕੈਬਨਿਟ ਦੇ ਚਾਰ ਮੰਤਰੀਆਂ ਨੇ ਅਸਤੀਫੇ ਦੇ ਦਿੱਤੇ ਹਨ। ਮੰਤਰੀ ਬਲਕਾਰ ਸਿੰਘ, ਚੇਤਨ ਸਿੰਘ ਜੌੜਾਮਾਜਰਾ, ਬ੍ਰਹਮ ਸ਼ੰਕਰ ਜਿੰਪਾ ਅਤੇ ਅਨਮੋਲ ਗਗਨ ਮਾਨ ਨੇ ਅਸਤੀਫਾ ਦੇ ਦਿੱਤਾ ਹੈ। ਇਸ ਤੋਂ ਇਲਾਵਾ ਹਰਦੀਪ ਸਿੰਘ ਮੁੰਡੀਆਂ, ਤਰੁਨਪ੍ਰੀਤ ਸਿੰਘ ਸੌਂਦ, ਬਰਿੰਦਰ ਗੋਇਲ ਅਤੇ ਮਹਿੰਦਰ ਭਗਤ ਕੈਬਨਿਟ ਵਿੱਚ ਸ਼ਾਮਲ ਕੀਤੇ ਜਾਣਗੇ। ਰਾਜ ਭਵਨ ਵਿੱਚ ਸ਼ਾਮ 5 ਵਜੇ ਸਹੁੰ ਚੁੱਕ ਸਮਾਗਮ ਹੋਵੇਗਾ। ਹਾਲਾਂਕਿ ਇੱਕ ਹੋਰ ਵਿਧਾਇਕ ਨੂੰ ਵੀ ਮੰਤਰੀ ਬਣਾਏ ਜਾਣ ਦੇ ਚਰਚੇ ਹਨ, ਜਿਸ ਦਾ ਨਾਮ ਹਾਲੇ ਸਰਕਾਰ ਵੱਲੋਂ ਗੁਪਤ ਰੱਖਿਆ ਗਿਆ ਹੈ।