ਚੰਡੀਗੜ੍ਹ ’ਚ ਬਾਅਦ ਦੁਪਹਿਰ 1 ਵਜੇ ਤੱਕ 40.14 ਫ਼ੀਸਦ ਵੋਟਿੰਗ

ਲੋਕ ਸਭਾ ਹਲਕਾ ਚੰਡੀਗੜ੍ਹ ’ਚ ਵੋਟਿੰਗ ਜਾਰੀ ਹੈ। ਸਵੇਰੇ 7 ਵਜੇ ਤੋਂ ਲੈ ਕੇ ਬਾਅਦ ਦੁਪਹਿਰ 1 ਵਜੇ ਤੱਕ 40.14 ਫੀਸਦ ਵੋਟਿੰਗ ਹੋਈ ਹੈ। ਭਾਰਤੀ ਚੋਣ ਕਮਿਸ਼ਨ ਨੇ ਚੰਡੀਗੜ੍ਹ ਵਿੱਚ ਸਾਢੇ ਛੇ ਲੱਖ ਦੇ ਕਰੀਬ ਵੋਟਰਾਂ ਲਈ 614 ਪੋਲਿੰਗ ਬੂਥ ਤਿਆਰ ਕੀਤੇ ਗਏ ਹਨ, ਜਿੱਥੇ ਚੋਣਾਂ ਨੂੰ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜਨ ਲਈ ਚੋਣ ਕਮਿਸ਼ਨ ਨੇ 4000 ਤੋਂ ਵੱਧ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਲੋਕ ਸਭਾ ਹਲਕਾ ਚੰਡੀਗੜ੍ਹ ਤੋਂ 19 ਉਮੀਦਵਾਰ ਚੋਣ ਮੈਦਾਨ ਵਿੱਚ ਹਨ।

Spread the love