ਟ੍ਰੈਕਟਰ ਪਲਟਣ ਕਾਰਨ 5 ਬੱਚਿਆਂ ਦੀ ਮੌਤ

ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਅੱਜ ਇੱਕ ਟਰੈਕਟਰ ਪਲਟਣ ਨਾਲ 5 ਬੱਚਿਆਂ ਦੀ ਮੌਤ ਹੋ ਗਈ ਹੈ। ਇਸ ਹਾਦਸੇ ‘ਚ 2 ਬੱਚੇ ਗੰਭੀਰ ਜ਼ਖਮੀ ਹੋ ਗਏ ਹਨ। ਇਹ ਹਾਦਸਾ ਤੇਜ਼ ਰਫਤਾਰ ਟਰੈਕਟਰ ਦੇ ਬੇਕਾਬੂ ਹੋ ਕੇ ਸੜਕ ਦੇ ਵਿਚਕਾਰ ਪਲਟਣ ਕਾਰਨ ਵਾਪਰਿਆ ਹੈ। ਜ਼ਖ਼ਮੀਆਂ ਨੂੰ ਮੈਡੀਕਲ ਕਾਲਜ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।ਇਹ ਹਾਦਸਾ ਚਾਰਗਵਾਂ ਥਾਣੇ ਅਧੀਨ ਪੈਂਦੇ ਪਿੰਡ ਤਿਨੇਟਾ ਵਿੱਚ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ 18 ਸਾਲ ਦਾ ਨਾਬਾਲਗ ਲੜਕਾ ਧਰਮਿੰਦਰ ਠਾਕੁਰ ਟਰੈਕਟਰ ਚਲਾ ਰਿਹਾ ਸੀ। ਇਸ ਹਾਦਸੇ ਵਿੱਚ ਮਾਰੇ ਗਏ ਬੱਚੇ ਪਿੰਡ ਤਿਨੇਟਾ ਦੇਵਰੀ ਦੇ ਵਸਨੀਕ ਹਨ। ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।ਇਸ ਹਾਦਸੇ ਵਿੱਚ ਟਰੈਕਟਰ ਚਲਾ ਰਹੇ ਧਰਮਿੰਦਰ ਦੀ ਵੀ ਮੌਤ ਹੋ ਗਈ।

Spread the love