ਅਮਰੀਕਾ ’ਚ 35 ਸਾਲ ਦੇ ਇਕ ਭਾਰਤੀ ਵਿਅਕਤੀ ਦੀ ਮੌਤ ਦੇ ਮਾਮਲੇ ’ਚ ਭਾਰਤੀ ਮੂਲ ਦੇ ਪੰਜ ਵਿਅਕਤੀਆਂ ’ਤੇ ਕਤਲ ਦਾ ਦੋਸ਼ ਲਗਾਇਆ ਗਿਆ ਹੈ। ਓਸਿਆਨ ਕਾਊਂਟੀ ਦੇ ਵਕੀਲ ਬ੍ਰੈਡਲੀ ਬਿਲਹਿਮਰ ਅਤੇ ਨਿਊਜਰਸੀ ਸਟੇਟ ਪੁਲਿਸ ਸੁਪਰਡੈਂਟ ਕਰਨਲ ਪੈਟ੍ਰਿਕ ਕੈਲਾਹਨ ਨੇ ਇਕ ਬਿਆਨ ਵਿਚ ਕਿਹਾ ਕਿ ਨਿਊਯਾਰਕ ਦੇ ਸਾਊਥ ਓਜ਼ੋਨ ਪਾਰਕ ਦੇ ਵਸਨੀਕ 34 ਸਾਲ ਦੇ ਸੰਦੀਪ ਕੁਮਾਰ ’ਤੇ 22 ਅਕਤੂਬਰ 2024 ਨੂੰ ਮੈਨਚੇਸਟਰ ਟਾਊਨਸ਼ਿਪ ਵਿਚ ਕੁਲਦੀਪ ਕੁਮਾਰ ਦੀ ਹੱਤਿਆ ਦੀ ਸਾਜ਼ਸ਼ ਰਚਣ ਅਤੇ ਕਤਲ ਕਰਨ ਦਾ ਦੋਸ਼ ਲਗਾਇਆ ਗਿਆ ਹੈ। ਕੁਲਦੀਪ ਕੁਮਾਰ ਦੀ ਮੌਤ ਦੀ ਜਾਂਚ ਦੌਰਾਨ ਇਹ ਪ੍ਰਗਟਾਵਾ ਹੋਇਆ ਕਿ ਸੰਦੀਪ ਕੁਮਾਰ ਨੇ ਹੋਰ ਮੁਲਜ਼ਮਾਂ ਨਾਲ ਮਿਲ ਕੇ ਕੁਲਦੀਪ ਕੁਮਾਰ ਦੇ ਕਤਲ ਦੀ ਯੋਜਨਾ ਬਣਾਈ ਸੀ ਅਤੇ ਉਸ ਨੂੰ ਅੰਜਾਮ ਦਿਤਾ ਸੀ। ਇਸ ਮਾਮਲੇ ਵਿਚ ਹੋਰ ਦੋਸ਼ੀਆਂ ਵਿਚ ਸੌਰਵ ਕੁਮਾਰ (23), ਗੌਰਵ ਸਿੰਘ (27), ਨਿਰਮਲ ਸਿੰਘ (30) ਅਤੇ ਗੁਰਦੀਪ ਸਿੰਘ (22) ਸ਼ਾਮਲ ਹਨ।ਇਹ ਸਾਰੇ ਇੰਡੀਆਨਾ ਦੇ ਗ੍ਰੀਨਵੁੱਡ ਦੇ ਰਹਿਣ ਵਾਲੇ ਹਨ।