ਘਰ ਵਿਚ ਅੱਗ ਲੱਗਣ ਕਾਰਨ ਜ਼ਿੰਦਾ ਸੜੇ 5 ਜੀਅ

ਉੱਤਰ ਪ੍ਰਦੇਸ਼ ਦੇ ਕਾਨਪੁਰ ਦੇ ਚਮਨਗੰਜ ਥਾਣਾ ਖੇਤਰ ਵਿੱਚ ਇੱਕ ਪੰਜ ਮੰਜ਼ਿਲਾ ਇਮਾਰਤ ਵਿੱਚ ਭਿਆਨਕ ਅੱਗ ਲੱਗ ਗਈ ਹੈ। ਅੱਗ ਲੱਗਣ ਕਾਰਨ 5 ਲੋਕਾਂ ਦੀ ਮੌਤ ਹੋ ਗਈ ਹੈ। ਅੱਗ ਦੀਆਂ ਲਪਟਾਂ ਨੇ ਪੂਰੀ ਇਮਾਰਤ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਸੀ। ਅੱਗ ਲੱਗਣ ਕਾਰਨ ਇਮਾਰਤ ਵਿੱਚ ਮੌਜੂਦ ਪਤੀ, ਪਤਨੀ ਅਤੇ ਤਿੰਨ ਧੀਆਂ ਦੀ ਮੌਤ ਹੋ ਗਈ। 50 ਤੋਂ ਵੱਧ ਫ਼ਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ ‘ਤੇ ਕਾਬੂ ਪਾਇਆ ਹੈ।

Spread the love