60 ਹਜਾਰ ਡਾਲਰ ਦਾ ਘਿਓ ਤੇ ਮੱਖਣ ਚੋਰੀ ਦੇ ਦੋਸ਼ਾਂ ਹੇਠ 6 ਪੰਜਾਬੀ ਗ੍ਰਿਫਤਾਰ

ਓਂਟਾਰੀਓ ਦੀ ਪੀਲ ਖੇਤਰੀ ਪੁਲੀਸ ਨੇ 6 ਪੰਜਾਬੀ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ’ਤੇ ਪਿਛਲੇ ਸਾਲ ਵੱਖ ਵੱਖ ਸਟੋਰਾਂ ਚੋਂ 60 ਹਜਾਰ ਡਾਲਰ (36 ਲੱਖ ਰੁਪਏ) ਦਾ ਘਿਓ ਤੇ ਮੱਖਣ ਚੋਰੀ ਕਰਨ ਦੇ ਦੋਸ਼ ਹਨ। ਚੋਰੀ ਨਾਲ ਸਬੰਧਤ ਵੱਖ ਵੱਖ ਦੋਸ਼ਾਂ ਹੇਠ ਪੀਲ ਪੁਲੀਸ ਵੱਲੋਂ ਕਾਬੂ ਕੀਤੇ ਇਨ੍ਹਾਂ ਪੰਜਾਬੀਆਂ ਦੀ ਪਹਿਚਾਣ ਸੁਖਮੰਦਰ ਸਿੰਘ (23) ਦਲਵਾਲ ਸਿੱਧੂ (28), ਨਵਦੀਪ ਚੌਧਰੀ (28), ਕਮਲਦੀਪ ਸਿੰਘ (38), ਵਿਸ਼ਵਜੀਤ ਸਿੰਘ (22) ਅਤੇ ਹਰਕੀਰਤ ਸਿੰਘ (25) ਵਜੋਂ ਹੋਈ ਹੈ। ਕਾਬੂ ਕੀਤੇ ਗਏ ਨੌਜਵਾਨਾਂ ਵਿਚੋਂ ਤਿੰਨ ਬਰੈਂਪਟਨ ਦੇ ਰਹਿਣ ਵਾਲੇ ਹਨ ਪਰ ਬਾਕੀਆਂ ਦਾ ਕੋਈ ਪੱਕਾ ਪਤਾ ਨਹੀਂ ਹੈ।

Spread the love