ਰਿਐਲਿਟੀ ਸ਼ੋਅ ਦਾ ਨਾਮੀ ਚਿਹਰਾ ਤੇ ਸਾਬਕਾ ਪੁਲਿਸ ਮੁਲਾਜ਼ਮ ਹੈਰੋਇਨ ਸਮੇਤ ਗ੍ਰਿਫਤਾਰ

ਪੰਜਾਬ ਪੁਲਿਸ ਦੇ 7.6 ਫੁੱਟ ਲੰਬੇ ਹੌਲਦਾਰ ਜਗਦੀਪ ਸਿੰਘ ਉਰਫ਼ ਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੀਪ ਸਿੰਘ ਨੂੰ ਤਰਨਤਾਰਨ ਪੁਲਿਸ ਨੇ ਹੈਰੋਇਨ ਸਮੇਤ ਕਾਬੂ ਕੀਤਾ ਹੈ। ਮੁਲਜ਼ਮ ਦੇ ਕਬਜ਼ੇ ’ਚੋਂ 500 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਆਪਣੇ ਕੱਦ ਅਤੇ ਸਰੀਰ ਲਈ ਜਾਣੇ ਜਾਂਦੇ ਜਗਦੀਪ ਸਿੰਘ ਇੰਡੀਆਜ਼ ਗੌਟ ਟੈਲੇਂਟ ਸ਼ੋਅ ਵਿੱਚ ਵੀ ਨਜ਼ਰ ਆ ਚੁੱਕਿਆ ਹੈ। ਕੁਝ ਸਮਾਂ ਪਹਿਲਾਂ ਉਸ ਨੇ ਪੰਜਾਬ ਪੁਲੀਸ ਵਿੱਚ ਕਾਂਸਟੇਬਲ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਨੂੰ ਸਰਹੱਦ ਪਾਰ ਤੋਂ 500 ਗ੍ਰਾਮ ਹੈਰੋਇਨ ਆਉਣ ਦੀ ਸੂਚਨਾ ਮਿਲੀ ਸੀ। ਤਰਨਤਾਰਨ ਪੁਲਿਸ ਵੱਲੋਂ ਗੁਪਤ ਕਾਰਵਾਈ ਦੌਰਾਨ ਜਦੋਂ ਦੀਪ ਸਿੰਘ ਦੀ ਬੋਲੈਰੋ ਕਾਰ ਦੀ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ 500 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਦੌਰਾਨ ਦੀਪ ਸਿੰਘ ਦੇ ਨਾਲ ਉਸ ਦੇ ਦੋ ਸਾਥੀਆਂ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ।

Spread the love