ਦੇਸੀ ਤਰੀਕੇ ਨਾਲ ਕੈਂਸਰ ਠੀਕ ਦੇ ਦਾਅਵੇ ਨੂੰ ਲੈ ਕੇ ਸਿੱਧੂ ਨੂੰ ਭੇਜਿਆ 850 ਕਰੋੜ ਦਾ ਕਾਨੂੰਨੀ ਨੋਟਿਸ

ਛੱਤੀਸਗੜ੍ਹ ਸਿਵਲ ਸੁਸਾਇਟੀ ਨੇ ਸਾਬਕਾ ਕ੍ਰਿਕਟਰ ਅਤੇ ਪੰਜਾਬ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਨੂੰ ਕਾਨੂੰਨੀ ਨੋਟਿਸ ਜਾਰੀ ਕੀਤਾ ਹੈ। ਨੋਟਿਸ ‘ਚ ਸਿੱਧੂ ਨੂੰ ਪਤਨੀ ਨਵਜੋਤ ਕੌਰ ਦੇ ਕੈਂਸਰ ਦੇ ਇਲਾਜ ਦੇ ਦਸਤਾਵੇਜ਼ 7 ਦਿਨਾਂ ‘ਚ ਪੇਸ਼ ਕਰਨ ਲਈ ਕਿਹਾ ਗਿਆ ਹੈ।ਅਜਿਹਾ ਨਾ ਹੋਣ ‘ਤੇ 850 ਕਰੋੜ ਰੁਪਏ ਦੀ ਮੰਗ ਕੀਤੀ ਗਈ ਹੈ। ਹਾਲ ਹੀ ‘ਚ ਨਵਜੋਤ ਸਿੰਘ ਸਿੱਧੂ ਨੇ ਆਪਣੀ ਪਤਨੀ ਨਵਜੋਤ ਕੌਰ ਸਿੱਧੂ ਦੇ ਚੌਥੀ ਸਟੇਜ ਦੇ ਕੈਂਸਰ ਤੋਂ ਪੂਰੀ ਤਰ੍ਹਾਂ ਠੀਕ ਹੋਣ ਸਬੰਧੀ ਪ੍ਰੈੱਸ ਕਾਨਫਰੰਸ ਕੀਤੀ ਸੀ, ਜਿਸ ‘ਚ ਨਵਜੋਤ ਸਿੱਧੂ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਦੀ ਪਤਨੀ ਬਿਨਾਂ ਕਿਸੇ ਡਾਕਟਰੀ ਇਲਾਜ ਜਾਂ ਦਵਾਈ ਦੇ ਸਿਰਫ਼ 40 ਦਿਨਾਂ ‘ਚ ਕੈਂਸਰ ਤੋਂ ਪੂਰੀ ਤਰ੍ਹਾਂ ਠੀਕ ਹੋ ਗਈ ਹੈ। ਉਨ੍ਹਾਂ ਦੇ ਇਸ ਦਾਅਵੇ ਤੋਂ ਬਾਅਦ ਉਨ੍ਹਾਂ ਨੂੰ ਦੇਸ਼ ਭਰ ਦੇ ਡਾਕਟਰਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ।

Spread the love