ਦਿੱਲੀ ਪੁਲਿਸ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਆਤਿਸ਼ੀ ਵਿਰੁੱਧ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਅਤੇ ਸਰਕਾਰੀ ਕਰਮਚਾਰੀਆਂ ਨੂੰ ਉਨ੍ਹਾਂ ਦੇ ਫ਼ਰਜ਼ ਨਿਭਾਉਣ ਤੋਂ ਰੋਕਣ ਦੇ ਦੋਸ਼ ਵਿੱਚ ਮਾਮਲਾ ਦਰਜ ਕੀਤਾ ਹੈ। ਇੱਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।ਮੁੱਖ ਮੰਤਰੀ ਆਤਿਸ਼ੀ ਦਿੱਲੀ ਦੀ ਕਾਲਕਾਜੀ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ (ਆਪ) ਦੀ ਉਮੀਦਵਾਰ ਹੈ।ਪੁਲਿਸ ਅਧਿਕਾਰੀ ਨੇ ਕਿਹਾ, “ਅਸੀਂ ਕਾਲਕਾਜੀ ਤੋਂ ‘ਆਪ’ ਉਮੀਦਵਾਰ ਵਿਰੁੱਧ ਗੋਵਿੰਦਪੁਰੀ ਪੁਲਿਸ ਸਟੇਸ਼ਨ ਵਿੱਚ ਵੱਖ-ਵੱਖ ਧਾਰਾਵਾਂ ਤਹਿਤ ਐਫ਼ਆਈਆਰ ਦਰਜ ਕੀਤੀ ਹੈ ਅਤੇ ਅੱਗੇ ਦੀ ਜਾਂਚ ਜਾਰੀ ਹੈ।”ਉਨ੍ਹਾਂ ਕਿਹਾ ਕਿ ਇਹ ਕਾਰਵਾਈ ਉਦੋਂ ਕੀਤੀ ਗਈ ਜਦੋਂ ‘ਆਪ’ ਉਮੀਦਵਾਰ 50-70 ਸਮਰਥਕਾਂ ਅਤੇ 10 ਵਾਹਨਾਂ ਨਾਲ ਫਤਿਹ ਸਿੰਘ ਮਾਰਗ ‘ਤੇ ਪਹੁੰਚਿਆ।ਉਨ੍ਹਾਂ ਕਿਹਾ ਕਿ ਪੁਲਿਸ ਨੇ ਆਤਿਸ਼ੀ ਨੂੰ ਆਦਰਸ਼ ਚੋਣ ਜ਼ਾਬਤੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਲਾਕਾ ਖ਼ਾਲੀ ਕਰਨ ਦਾ ਨਿਰਦੇਸ਼ ਦਿੱਤਾ ਪਰ ਉਨ੍ਹਾਂ ਨੇ ਇੱਕ ਅਧਿਕਾਰੀ ਨੂੰ ਆਪਣੀ ਡਿਊਟੀ ਨਿਭਾਉਣ ਤੋਂ ਰੋਕਿਆ।
