ਸ੍ਰੀ ਦਰਬਾਰ ਸਾਹਿਬ ਵਿਖੇ ਯੋਗਾ ਕਰਨ ਵਾਲੀ ਲੜਕੀ ਖ਼ਿਲਾਫ਼ ਕੇਸ ਦਰਜ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿੱਚ ਯੋਗ ਕਰਨ ਵਾਲੀ ਅਰਚਨਾ ਮਕਵਾਨਾ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਏ ਜਾਣ ਤੋਂ ਇੱਕ ਦਿਨ ਬਾਅਦ ਕੋਤਵਾਲੀ ਪੁਲੀਸ ਨੇ ਉਸ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਵਿੱਚ ਐਫਆਈਆਰ ਦਰਜ ਕਰ ਲਈ ਹੈ। ਪੁਲੀਸ ਨੇ ਦਰਬਾਰ ਸਾਹਿਬ ਸਮੂਹ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਹੈ। ਅਰਚਨਾ ਨੇ ਪਾਵਨ ਅਸਥਾਨ ’ਤੇ ਮੱਥਾ ਟੇਕਿਆ ਨਹੀਂ। ਦਰਅਸਲ, ਇਹ ਸਭ ਪ੍ਰਚਾਰ ਲਈ ਕੀਤਾ ਗਿਆ ਹੈ। ਇਸ ਲਈ ਇੱਕ ਐਫਆਈਆਰ ਦਰਜ ਕੀਤੀ ਗਈ ਹੈ।

Spread the love