ਸ਼ੁਭਕਰਨ ਸਿੰਘ ਮੌਤ ਮਾਮਲੇ ‘ਚ ਪੰਜਾਬ ਪੁਲੀਸ ਵੱਲੋਂ ਕੇਸ ਦਰਜ

ਖਨੌਰੀ ਬਾਰਡਰ ਉਤੇ ਪਿਛਲੇ ਦਿਨੀਂ ਹਰਿਆਣਾ ਪੁਲਿਸ ਵੱਲੋਂ ਮਾਰੇ ਨੌਜਵਾਨ ਸ਼ੁਭਕਰਨ ਸਿੰਘ ਦੇ ਮਾਮਲੇ ਵਿਚ ਜ਼ਿਲ੍ਹਾ ਪਟਿਆਲਾ ਪੁਲੀਸ ਨੇ ਦੇਰ ਰਾਤ ਥਾਣਾ ਪਾਤੜਾਂ ਵਿਚ ਧਾਰਾ 302 ਅਤੇ 114 ਤਹਿਤ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ। ਇਸ ਦੇ ਨਾਲ ਹੀ ਰਾਜਿੰਦਰਾ ਹਸਪਤਾਲ ਵਿਚ ਬੀਤੇ 8 ਦਿਨਾਂ ਤੋਂ ਪਈ ਸ਼ੁਭਕਰਨ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰ ਦਿੱਤਾ ਹੈ।ਹੁਣ ਸਵੇਰੇ ਮ੍ਰਿਤਕ ਦੇਹ ਨੂੰ ਵਾਰਸਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ, ਜੋ ਉਸ ਨੂੰ ਲੈ ਕੇ ਆਪਣੇ ਪਿੰਡ ਵੱਲ ਚਲੇ ਗਏ ਹਨ ਜਿੱਥੇ ਅੱਜ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਜਾਵੇਗਾ।

Spread the love