ਹੇਠਲੀ ਅਦਾਲਤ ਦੇ ਹੁਕਮ ਦੀ ਕਾਪੀ ਵੀ ਨਹੀਂ ਮਿਲੀ ਤੇ ED ਹਾਈ ਕੋਰਟ ਕਿਵੇਂ ਪੁੱਜ ਗਈ?: ਆਪ

ਦਿੱਲੀ ਹਾਈ ਕੋਰਟ ਵੱਲੋਂ ਕਥਿਤ ਆਬਕਾਰੀ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੇ ਹੇਠਲੀ ਅਦਾਲਤ ਦੇ ਹੁਕਮਾਂ ’ਤੇ ਰੋਕ ਲਾਉਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਆਗੂ ਸੰਜੈ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਨਿਆਂ ਪ੍ਰਣਾਲੀ ਦਾ ਮਜ਼ਾਕ ਉਡਾਉਣ ਦਾ ਦੋਸ਼ ਲਾਇਆ। ਉਨ੍ਹਾਂ ਸੋਸ਼ਲ ਮੀਡੀਆ ’ਤੇ ਪੋਸਟ ’ਚ ਕਿਹਾ,‘ਮੋਦੀ ਸਰਕਾਰ ਦੀ ਗੁੰਡਾਗਰਦੀ ਦੇਖੋ, ਹੇਠਲੀ ਅਦਾਲਤ ਦਾ ਹੁਕਮ ਹਾਲੇ ਤੱਕ ਨਹੀਂ ਆਇਆ, ਹੁਕਮਾਂ ਦੀ ਕਾਪੀ ਵੀ ਨਹੀਂ ਮਿਲੀ ਤੇ ਮੋਦੀ ਦੇ ਈਡੀ (ਐਨਫੋਰਸਮੈਂਟ ਡਾਇਰੈਕਟੋਰੇਟ) ਕਿਹੜੇ ਹੁਕਮਾਂ ਨੂੰ ਹਾਈਕੋਰਟ ‘ਚ ਚੁਣੌਤੀ ਦੇਣ ਗਈ? ਇਸ ਦੇਸ਼ ਵਿੱਚ ਕੀ ਹੋ ਰਿਹਾ ਹੈ? ‘ਮੋਦੀ ਜੀ, ਤੁਸੀਂ ਨਿਆਂ ਪ੍ਰਣਾਲੀ ਦਾ ਮਜ਼ਾਕ ਕਿਉਂ ਉਡਾ ਰਹੇ ਹੋ?’

Spread the love