ਹਲਕਾ ਰਾਜਾਸਾਂਸੀ ਦੇ ਪਿੰਡ ਚੈਨਪੁਰ ਨੇੜੇ ਕਣਕ ਕੱਟਣ ਲਈ ਸੰਗਰੂਰ ਤੋਂ ਆਏ ਕੰਬਾਈਨ ਚਾਲਕ ਫੋਰਮੈਨ ਕਾਲਾ ਸਿੰਘ (45), ਵਾਸੀ ਸੇਰੋਂ, ਜ਼ਿਲ੍ਹਾ ਸੰਗਰੂਰ ਦੀ ਦਰਦਨਾਕ ਮੌਤ ਹੋ ਗਈ। ਕੰਬਾਈਨ ਚਾਲਕ ਪਿੰਡ ਚੈਨਪੁਰ ਦੇ ਕਿਸਾਨ ਦੀ ਕਣਕ ਵੱਢਣ ਵਾਸਤੇ ਆਇਆ ਸੀ, ਜਦ ਉਹ ਪਿੰਡ ਚੈਨਪੁਰ ਦੀ ਨਵੀਂ ਬਣੀ ਪੁਲੀ ਨੇੜੇ ਕਿਸੇ ਹੋਰ ਵਾਹਨ ਨੂੰ ਰਸਤਾ ਦੇਣ ਦੀ ਕੋਸ਼ਿਸ਼ ਕਰ ਰਿਹਾ ਸੀ ਤਾਂ ਉਸਦੀ ਕੰਬਾਈਨ ਬਿਜਲੀ ਦੀਆਂ ਨੀਵੀਆਂ ਤਾਰਾਂ ਨਾਲ ਖਹਿ ਗਈ, ਜਿਸ ਦੇ ਸਿੱਟੇ ਵਜੋਂ ਚਾਲਕ ਦੀ ਘਟਨਾ ਸਥਾਨ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਤਿੰਨ ਧੀਆਂ ਦਾ ਪਿਤਾ ਸੀ।