ਦਿੱਲੀ ਹਵਾਈ ਅੱਡੇ ਦੀ ਛੱਤ ਦਾ ਇੱਕ ਹਿੱਸਾ ਡਿੱਗਿਆ

ਦਿੱਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਟਰਮੀਨਲ-1 ‘ਤੇ ਅੱਜ ਤੜਕੇ ਇੱਕ ਵੱਡਾ ਹਾਦਸਾ ਵਾਪਰ ਗਿਆ। ਛੱਤ ਦਾ ਉਪਰਲਾ ਹਿੱਸਾ ਅਚਾਨਕ ਡਿੱਗ ਗਿਆ, ਜਿਸ ਕਾਰਨ ਤਿੰਨ ਵਾਹਨ ਇਸ ਦੇ ਮਲਬੇ ਹੇਠ ਦੱਬ ਗਏ। ਇਸ ਹਾਦਸੇ ‘ਚ ਚਾਰ ਲੋਕ ਗੰਭੀਰ ਜ਼ਖਮੀ ਹੋ ਗਏ। ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ।  ਸ਼ੁੱਕਰਵਾਰ ਤੜਕੇ ਲਗਾਤਾਰ ਹੋ ਰਹੇ ਮੀਂਹ ਕਾਰਨ ਆਈਜੀਆਈ ਏਅਰਪੋਰਟ ਦੇ ਟੀ-1 ਦੀ ਛੱਤ ਦਾ ਕੁਝ ਹਿੱਸਾ ਅਚਾਨਕ ਹੇਠਾਂ ਡਿੱਗ ਗਿਆ, ਜਿਸ ਕਾਰਨ ਉੱਥੇ ਖੜ੍ਹੇ ਕਾਰ ਟੈਕਸੀ ਚਾਲਕ ਇਸ ਦੀ ਲਪੇਟ ‘ਚ ਆ ਗਏ।

Spread the love