ਨਿਊਜਰਸੀ, 22 ਅਕਤੂਬਰ (ਰਾਜ ਗੋਗਨਾ)- ਨਿਊਜਰਸੀ ‘ਚ ਪੁਲਸ ‘ਤੇ ਗੋਲੀਬਾਰੀ ਦੀ ਘਟਨਾ ‘ਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ,ਬੀਤੇਂ ਦਿਨ ਦੁਪਹਿਰ ਦੇ ਕਰੀਬ ਸਾਢੇ ਤਿੰਨ ਵਜੇ ਵਾਪਰੀ ਇਸ ਘਟਨਾ ‘ਚ ਇਕ ਘਰ ‘ਚ ਅੱਗ ਲੱਗਣ ਦੀ ਸੂਚਨਾ ਮਿਲਣ ‘ਤੇ ਪੁਲਸ ਮੌਕੇ ‘ਤੇ ਪਹੁੰਚੀ। ਦੱਖਣੀ ਨਿਊ ਜਰਸੀ, ਵਿੱਖੇਂ ਪਰ ਉੱਥੇ ਪੁਲਿਸ ਉੱਤੇ ਗੋਲੀਬਾਰੀ ਕੀਤੀ ਗਈ। ਨਿਊਜਰਸੀ ਦੀ ਬਰਲਿੰਗਟਨ ਕਾਉਂਟੀ ਦੇ ਅਧਿਕਾਰੀਆਂ ਮੁਤਾਬਕ ਇਹ ਘਟਨਾ ਪੇਂਬਰਟਨ ਟਾਊਨਸ਼ਿਪ ਦੇ ਵੁੱਡਲੈਂਡ ਐਵੇਨਿਊ ‘ ਵਿੱਖੇਂ ਵਾਪਰੀ। ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਜਦੋਂ ਪੁਲਿਸ ‘ਤੇ ਗੋਲੀਬਾਰੀ ਕੀਤੀ ਗਈ ਤਾਂ ਗੋਲੀਬਾਰੀ ਕਰਨ ਵਾਲਾ ਵਿਅਕਤੀ ਦੇ ਘਰ ਦੇ ਅੰਦਰ ਸੀ ਜਾਂ ਬਾਹਰ, ਪਰ ਘਟਨਾ ਦੀ ਇੱਕ ਵੀਡੀਓ ਦੇ ਅਨੁਸਾਰ, ਪੁਲਿਸ ਗੋਲੀਬਾਰੀ ਦੀ ਆਵਾਜ਼ ਸੁਣ ਕੇ ਤੁਰੰਤ ਹਰਕਤ ਵਿੱਚ ਆ ਗਈ।7:30 ਵਜੇ ਸ਼ਾਮ ਨੂੰ ਇਸ ਖੇਤਰ ਨੂੰ ਸਾਫ਼ ਕਰ ਦਿੱਤਾ ਗਿਆ ਸੀ ਅਤੇ ਸਥਾਨਕ ਪੁਲਿਸ ਨੇ ਐਤਵਾਰ ਨੂੰ ਇਸਦਾ ਜਵਾਬ ਦਿੰਦੇ ਹੋਏ ਕਿਹਾ ਕਿ ਇਸ ਘਟਨਾ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਹਾਲਾਂਕਿ, ਪੁਲਿਸ ਵੱਲੋਂ ਮ੍ਰਿਤਕ ਦੀ ਪਹਿਚਾਣ ਅਤੇ ਉਸਦੀ ਮੌਤ ਦੇ ਕਾਰਨਾਂ ਦਾ ਅਜੇ ਤੱਕ ਖੁਲਾਸਾ ਨਹੀਂ ਕੀਤਾ ਗਿਆ ਹੈ ਅਤੇ ਪੁਲਿਸ ‘ਤੇ ਗੋਲੀਬਾਰੀ ਦੇ ਪਿੱਛੇ ਦੇ ਕਾਰਨਾਂ ਬਾਰੇ ਅਜੇ ਕੋਈ ਖਾਸ ਜਾਣਕਾਰੀ ਨਹੀਂ ਮਿਲ ਸਕੀ।ਇਸ ਘਟਨਾ ‘ਚ ਮਰਨ ਵਾਲੇ ਵਿਅਕਤੀ ਕੋਲੋਂ ਪੁਲਿਸ ਨੂੰ ਇੱਕ ਪਿਸਤੌਲ ਵੀ ਬਰਾਮਦ ਹੋਇਆ ਹੈ ਅਤੇ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਜਾਰੀ ਹੋਣ ਕਰਕੇ ਹੋਰ ਕੋਈ ਵੀ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅਟਾਰਨੀ ਜਨਰਲ ਦੇ ਨਿਊਜਰਸੀ ਦਫ਼ਤਰ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਕੁਝ ਬੱਚੇ ਗਲੀ ਵਿੱਚ ਖੇਡ ਰਹੇ ਸਨ ਜਦੋਂ ਪੁਲਿਸ ਵੱਲੋਂ ਗੋਲੀ ਚਲਾ ਦਿੱਤੀ ਗਈ ਤਾਂ ਪੂਰੇ ਇਲਾਕੇ ਵਿੱਚ ਡਰ ਦਾ ਮਾਹੌਲ ਬਣ ਗਿਆ।ਪੁਲਿਸ ਨੇ ਨਾਗਰਿਕਾਂ ਨੂੰ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਤੋਂ ਬਚਾਉਣ ਲਈ ਇਲਾਕੇ ਦੀਆਂ ਸਾਰੀਆਂ ਸੜਕਾਂ ਨੂੰ ਵੀ ਬੰਦ ਕਰ ਦਿੱਤਾ, ਹਾਲਾਂਕਿ ਸ਼ਾਮ 7:30 ਵਜੇ ਤੋਂ ਬਾਅਦ ਇਲਾਕੇ ਵਿੱਚ ਆਵਾਜਾਈ ਬਹਾਲ ਹੋ ਗਈ। ਨਿਊਜਰਸੀ ਦੇ ਅਟਾਰਨੀ ਜਨਰਲ ਦਫਤਰ ਨੇ ਇਸ ਮਾਮਲੇ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਮ੍ਰਿਤਕ ਇਕ ਬਾਲਗ ਪੁਰਸ਼ ਸੀ, ਜਿਸ ਦੇ ਨੇੜੇ ਪੁਲਸ ਨੂੰ ਇਕ ਰਿਵਾਲਵਰ ਵੀ ਬਰਾਮਦ ਹੋਇਆ।
