ਸੰਗਰੂਰ ’ਚ ਮੁੱਖ ਮੰਤਰੀ ਦੀ ਕੋਠੀ ਅੱਗੇ ਬੇਰੁਜ਼ਗਾਰਾਂ ਅਤੇ ਪੁਲੀਸ ਦਰਮਿਆਨ ਖਿੱਚ-ਧੂਹ

ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਪੁੱਜੇ ਬੇਰੁਜ਼ਗਾਰਾਂ ਅਤੇ ਪੁਲੀਸ ਦਰਮਿਆਨ ਝੜਪ ਹੋਈ ਜਿਸ ਦੌਰਾਨ ਇੱਕ ਬੇਰੁਜ਼ਗਾਰ ਦੀ ਪੱਗ, ਕਈ ਮਹਿਲਾ ਬੇਰੁਜ਼ਗਾਰ ਅਧਿਆਪਕਾਂ ਦੀਆਂ ਚੁੰਨੀਆਂ ਲੱਥ ਗਈਆਂ ਅਤੇ ਇੱਕ ਡੀਐਸਪੀ ਦੀ ਵਰਦੀ ਦਾ ਬੈਜ ਵੀ ਉਖੜ ਗਿਆ। ਖਿੱਚ-ਧੂਹ ਦੌਰਾਨ ਪੁਲੀਸ ਪੰਜ ਪ੍ਰਦਰਸ਼ਨਕਾਰੀ ਲੜਕੀਆਂ ਸਮੇਤ ਅੱਠ ਬੇਰੁਜ਼ਗਾਰਾਂ ਨੂੰ ਜਬਰੀ ਧੂਹ ਕੇ ਲੈ ਗਈ ਅਤੇ ਹਿਰਾਸਤ ’ਚ ਲੈ ਕੇ ਬੱਸ ’ਚ ਬਿਠਾ ਲਿਆ। ਇੱਕ ਪ੍ਰਦਰਸ਼ਨਕਾਰੀ ਲੜਕੀ ਨੂੰ ਤਾਂ ਪੁਲੀਸ ਨੇ ਲੱਤਾਂ-ਬਾਹਾਂ ਤੋਂ ਫੜ ਘਸੀਟਦਿਆਂ ਜਬਰੀ ਹਿਰਾਸਤ ’ਚ ਲਿਆ।

Spread the love