ਛੇ ਮੰਜ਼ਿਲਾ ਰਿਹਾਇਸ਼ੀ ਇਮਾਰਤ ਡਿੱਗੀ

ਸੂਰਤ ਸ਼ਹਿਰ ਵਿੱਚ ਦੁਪਹਿਰ ਸਮੇਂ ਪਾਲ ਇਲਾਕੇ ਵਿੱਚ ਇਕ ਛੇ ਮੰਜ਼ਿਲਾ ਰਿਹਾਇਸ਼ੀ ਇਮਾਰਤ ਡਿੱਗ ਗਈ। ਇਮਾਰਤ ਦੇ ਮਲਬੇ ਹੇਠ ਦੱਬ ਕੇ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਤਿੰਨ-ਚਾਰ ਹੋਰਾਂ ਦੇ ਮਲਬੇ ਹੇਠ ਦੱਬੇ ਹੋਣ ਦੀ ਸੰਭਾਵਨਾ ਹੈ ਜਿਨ੍ਹਾਂ ਨੂੰ ਕੱਢਣ ਲਈ ਬਚਾਅ ਕਾਰਜ ਜਾਰੀ ਹਨ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ। ਸੂਰਤ ਦੇ ਜ਼ਿਲ੍ਹਾ ਕੁਲੈਕਟਰ ਸੌਰਭ ਪਾਰਦੀ ਨੇ ਕਿਹਾ ਕਿ ਇਕ ਮਹਿਲਾ ਨੂੰ ਮਲਬੇ ਹੇਠਿਓਂ ਜਿਉਂਦੀ ਬਾਹਰ ਕੱਢ ਲਿਆ ਗਿਆ ਹੈ ਜਦਕਿ ਐੱਨਡੀਆਰਐੱਫ ਤੇ ਐੱਸਡੀਆਰਐੱਫ ਦੀ ਮਦਦ ਨਾਲ ਬਚਾਅ ਤੇ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਤਿੰਨ ਤੋਂ ਚਾਰ ਵਿਅਕਤੀ ਅਜੇ ਵੀ ਮਲਬੇ ਹੇਠ ਦੱਬੇ ਹੋ ਸਕਦੇ ਹਨ।

Spread the love