ਹਸਪਤਾਲ ਵਿੱਚ ਲੱਗੀ ਭਿਆਨਕ ਅੱਗ, 6 ਲੋਕਾਂ ਦੀ ਮੌਤ, 20 ਤੋਂ ਵੱਧ ਜ਼ਖ਼ਮੀ

ਤਾਮਿਲਨਾਡੂ ਦੇ ਤਿਰੂਚੀ ਦੇ ਡਿੰਡੀਗੁਲ ਖੇਤਰ ਵਿੱਚ ਸਥਿਤ ਇੱਕ ਨਿੱਜੀ ਆਰਥੋ ਹਸਪਤਾਲ ਵਿੱਚ ਭਿਆਨਕ ਅੱਗ ਲੱਗ ਗਈ। ਵੀਰਵਾਰ ਰਾਤ ਨੂੰ ਹੋਏ ਇਸ ਹਾਦਸੇ ‘ਚ 6 ਲੋਕਾਂ ਦੀ ਮੌਤ ਹੋਣ ਦੀ ਖਬਰ ਹੈ। ਮਰਨ ਵਾਲਿਆਂ ਵਿੱਚ ਇੱਕ ਬੱਚਾ ਅਤੇ 3 ਔਰਤਾਂ ਸ਼ਾਮਲ ਹਨ। 20 ਤੋਂ ਵੱਧ ਲੋਕ ਸੜ ਗਏ ਹਨ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਅਤੇ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚ ਗਈ। 2 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਹਾਦਸੇ ਤੋਂ ਬਾਅਦ ਸਾਰੇ ਮਰੀਜ਼ਾਂ ਨੂੰ ਨੇੜਲੇ ਹਸਪਤਾਲਾਂ ਵਿੱਚ ਭੇਜ ਦਿੱਤਾ ਗਿਆ ਸੀ।ਤਾਮਿਲਨਾਡੂ ਦੇ ਇਸ ਹਸਪਤਾਲ ਵਿੱਚ ਰਾਤ ਕਰੀਬ 8:15 ਵਜੇ ਅੱਗ ਲੱਗ ਗਈ। ਅੱਗ ਕਿਵੇਂ ਲੱਗੀ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪਹਿਲੀ ਨਜ਼ਰੇ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।

Spread the love