ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ‘ਚ ਕੈਨੇਡੀਅਨ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਤਿੰਨ ਦੋਸ਼ੀਆਂ ‘ਚੋਂ ਇਕ ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਸ਼ਹਿਰ ਦਾ ਰਹਿਣ ਵਾਲਾ ਹੈ। ਇਹ ਮੁਲਜ਼ਮ ਕਰੀਬ ਸਾਢੇ ਚਾਰ ਸਾਲ ਪਹਿਲਾਂ ਸਟੱਡੀ ਵੀਜ਼ੇ ’ਤੇ ਕੈਨੇਡਾ ਗਿਆ ਸੀ।ਸਰੀ ‘ਚ ਗੁਰਦੁਆਰਾ ਸਾਹਿਬ ਨੇੜੇ ਹਰਦੀਪ ਸਿੰਘ ਨਿੱਝਰ ਦੀ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਇਸ ਮਾਮਲੇ ‘ਚ ਕੈਨੇਡਾ ਦੀ ਪੁਲਿਸ ਨੇ ਤਿੰਨ ਦੋਸ਼ੀਆਂ ਕਰਨਪ੍ਰੀਤ ਸਿੰਘ, ਕਮਲਪ੍ਰੀਤ ਸਿੰਘ ਅਤੇ ਕਰਨ ਬਰਾੜ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਵਿੱਚੋਂ ਇੱਕ ਕਰਨ ਬਰਾੜ ਕੋਟਕਪੂਰਾ ਦਾ ਰਹਿਣ ਵਾਲਾ ਹੈ ਜੋ ਕਿ ਕਰੀਬ ਸਾਢੇ ਚਾਰ ਸਾਲ ਪਹਿਲਾਂ 12ਵੀਂ ਜਮਾਤ ਦੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਕੈਨੇਡਾ ਦੇ ਸਟੱਡੀ ਵੀਜ਼ੇ ‘ਤੇ ਗਿਆ ਸੀ।
