ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਨਾਲ ਮੌਤ

ਲੁਧਿਆਣਾ ਪੱਛਮੀ ਤੋ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦਾ ਦਿਹਾਂਤ ਹੋ ਗਿਆ। ਉਨ੍ਹਾਂ ਨੂੰ ਡੀ ਐਮ ਸੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ ਪਰ ਉਨ੍ਹਾਂ ਉਥੇ ਹੀ ਆਖ਼ਰੀ ਸਾਹ ਲਏ। ਪੁਲਿਸ ਨੇ ਦੱਸਿਆ ਕਿ ਹਾਲ ਦੀ ਘੜੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗੋਗੀ ਘਰ ਵਿੱਚ ਆਪਣੀ ਲਾਇਸੈਂਸੀ ਪਿਸਤੌਲ ਸਾਫ਼ ਕਰ ਰਿਹਾ ਸੀ। ਇਸ ਦੌਰਾਨ ਅਚਾਨਕ ਗੋਲੀ ਚੱਲ ਗਈ। ਗੋਲੀ ਸਿਰ ‘ਚੋਂ ਲੰਘ ਗਈ।

Spread the love