ਬੀਡੀਪੀਓ ਦਫਤਰ ਵਿੱਚ ‘ਆਪ’ ਅਤੇ ਅਕਾਲੀ ਵਰਕਰ ਭਿੜੇ,ਉਮੀਦਵਾਰ ਦੀ ਹਾਲਤ ਨਾਜ਼ੁਕ

ਫਾਜ਼ਿਲਕਾ ਜਲਾਲਾਬਾਦ ਦੇ ਬੀ.ਡੀ.ਪੀ.ਓ ਦਫਤਰ ‘ਚ ਆਮ ਆਦਮੀ ਪਾਰਟੀ ਦੇ ਸਰਪੰਚ ਉਮੀਦਵਾਰ ‘ਤੇ ਫਾਇਰਿੰਗ ਦੀ ਖਬਰ ਸਾਹਮਣੇ ਆ ਰਹੀ ਹੈ। ਉਮੀਦਵਾਰ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਜਲਾਲਾਬਾਦ ਦੇ ਬੀ.ਡੀ.ਪੀ.ਓ ਦਫਤਰ ‘ਚ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਦੇ ਵਰਕਰਾਂ ਵਿਚਾਲੇ ਝੜਪ ਹੋ ਗਈ।ਇਸ ਦੌਰਾਨ ਗੋਲੀਬਾਰੀ ਹੋਣ ਦੀ ਵੀ ਖ਼ਬਰ ਸਾਹਮਣੇ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਅਕਾਲੀ ਨੇਤਾਵਾਂ ਉਤੇ ਫਾਇਰਿੰਗ ਦੀ ਕਰਨ ਦੇ ਦੋਸ਼ ਲੱਗੇ ਹਨ, ਜਿਸ ਦੌਰਾਨ ਆਮ ਆਦਮੀ ਪਾਰਟੀ ਦੇ ਸਰਪੰਚ ਦੇ ਉਮੀਦਵਾਰ ਨੂੰ ਗੋਲੀ ਲੱਗੀ ਹੈ। ਜਿਸ ਨੂੰ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿਥੇ ਉਸ ਦੀ ਹਾਲਤ ਨਾਜ਼ੁਕ ਦੇਖਦੇ ਹੋਏ ਉਸ ਨੂੰ ਡੀਐਮਸੀ ਰੈਫਰ ਕਰ ਦਿੱਤਾ ਗਿਆ ਹੈ।

Spread the love