AAP ਵੱਲੋਂ ਪੰਜਾਬ 4 ਉਮੀਦਵਾਰਾਂ ਦਾ ਐਲਾਨ

ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਤੀਜੀ ਸੂਚੀ ਜਾਰੀ ਕਰ ਦਿੱਤੀ ਹੈ। ‘ਆਪ’ ਨੇ ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਜਗਦੀਪ ਸਿੰਘ ਕਾਕਾ ਬਰਾੜ, ਗੁਰਦਾਸਪੁਰ ਤੋਂ ਅਮਨਪੁਰ ਸਿੰਘ ਸ਼ੈਰੀ ਕਲਸੀ, ਜਲੰਧਰ ਤੋਂ ਪਵਨ ਕੁਮਾਰ ਟੀਨੂ ਅਤੇ ਲੁਧਿਆਣਾ ਤੋਂ ਅਸ਼ੋਕ ਪਰਾਸ਼ਰ ਪੱਪੀ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਹੁਣ ਪੰਜਾਬ ਦੀਆਂ ਸਾਰੀਆਂ 13 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

Spread the love