‘ਆਪ’ ਵਿਧਾਇਕ ਦਾ ਪਿਤਾ ਬਸਪਾ ਵਿੱਚ ਸ਼ਾਮਿਲ

ਆਮ ਆਦਮੀ ਪਾਰਟੀ ਦੇ ਜਲਾਲਾਬਾਦ ਤੋਂ ਵਿਧਾਇਕ ਜਗਦੀਪ ਗੋਲਡੀ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ ਨੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਬਹੁਜਨ ਸਮਾਜ ਪਾਰਟੀ ਦਾ ਪੱਲਾ ਫੜ ਲਿਆ। ਬਸਪਾ ਦੇ ਸੂਬਾ ਦਫਤਰ ਜਲੰਧਰ ਵਿਖੇ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਅਤੇ ਪੰਜਾਬ ਇੰਚਾਰਜ ਵਿਧਾਇਕ ਡਾ. ਨਛੱਤਰਪਾਲ ਦੀ ਹਾਜ਼ਰੀ ਵਿੱਚ ਸ੍ਰੀ ਸੁਰਿੰਦਰ ਕੰਬੋਜ ਬਸਪਾ ਵਿੱਚ ਸ਼ਾਮਿਲ ਹੋਏ।

Spread the love