ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨੇ ਆਪਣੇ ਐਕਸ ਹੈਂਡਲ ‘ਤੇ ਇੱਕ ਤਸਵੀਰ ਪੋਸਟ ਕੀਤੀ ਹੈ, ਇਹ ਮਹਾਭਾਰਤ ਦਾ ਇੱਕ ਸੀਨ ਹੈ, ਜਿੱਥੇ ਦ੍ਰੋਪਦੀ ਦਾ ਅਪਮਾਨ ਕੀਤਾ ਜਾ ਰਿਹਾ ਹੈ। ਦਿੱਲੀ ਚੋਣਾਂ ਦੇ ਨਤੀਜਿਆਂ ਦਰਮਿਆਨ ਇਸ ਤਸਵੀਰ ਤੋਂ ਕਈ ਅਰਥ ਕੱਢੇ ਜਾ ਰਹੇ ਹਨ। ਜਦੋਂ ਅਰਵਿੰਦ ਕੇਜਰੀਵਾਲ ਦਿੱਲੀ ਦੇ ਮੁੱਖ ਮੰਤਰੀ ਸਨ ਤਾਂ ਸੀਐਮ ਹਾਊਸ ਵਿੱਚ ਸਵਾਤੀ ਮਾਲੀਵਾਲ ਨਾਲ ਜੋ ਹੋਇਆ ਤੋਂ ਬਾਅਦ ਹੀ ਸਵਾਤੀ ਮਾਲੀਵਾਲ ਨੇ ਆਮ ਆਦਮੀ ਪਾਰਟੀ ਖਿਲਾਫ ਖੁੱਲ੍ਹ ਕੇ ਬਿਆਨਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ ਹੈ। ਦਿੱਲੀ ਵਿਧਾਨ ਸਭਾ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਨੇ ਆਮ ਆਦਮੀ ਪਾਰਟੀ ਖਿਲਾਫ ਵੀ ਜ਼ੋਰਦਾਰ ਪ੍ਰਚਾਰ ਕੀਤਾ। ਸਵਾਤੀ ਮਾਲੀਵਾਲ ਨੇ ਇਲਜ਼ਾਮ ਲਾਇਆ ਸੀ ਕਿ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਉਸ ਨਾਲ ਕੁੱਟਮਾਰ ਕੀਤੀ ਗਈ, ਕੱਪੜੇ ਫਟ ਗਏ ਸਨ। ਹਾਲਾਂਕਿ ਆਮ ਆਦਮੀ ਪਾਰਟੀ ਨੇ ਸਾਰੇ ਇਲਜ਼ਾਮਾਂ ਤੋਂ ਇਨਕਾਰ ਕੀਤਾ ਸੀ।
https://x.com/SwatiJaiHind/status/1888108037522567474/photo/1
