ਮਨੀਸ਼ ਸਿਸੋਦੀਆ ਪੰਜਾਬ ਮਾਮਲਿਆਂ ਦੇ ਇੰਚਾਰਜ ਨਿਯੁਕਤ

‘ਆਪ’ ਆਗੂ ਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਪਾਰਟੀ ਦੇ ਪੰਜਾਬ ਮਾਮਲਿਆਂ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ’ਤੇ ਸੰਸਦੀ ਮਾਮਲਿਆਂ ਬਾਰੇ ਕਮੇਟੀ (PAC) ਦੀ ਬੈਠਕ ਦੌਰਾਨ ਇਹ ਫੈਸਲਾ ਲਿਆ ਗਿਆ। ਸੂਤਰਾਂ ਅਨੁਸਾਰ ‘ਆਪ’ ਨੇ ਪਾਰਟੀ ਦੀ ਮਜ਼ਬੂਤੀ ਲਈ ਆਪਣੀ ਸਿਖਰਲੀ ਲੀਡਰਸ਼ਿਪ ਨੂੰ ਤਿੰਨ ਮੁੱਖ ਰਾਜਾਂ- ਪੰਜਾਬ, ਗੁਜਰਾਤ ਤੇ ਗੋਆ ਵਿਚ ਤਾਇਨਾਤ ਕਰਨ ਦਾ ਫੈਸਲਾ ਕੀਤਾ ਹੈ।

Spread the love