ਜਲੰਧਰ ਪੱਛਮੀ ਹਲਕੇ ਦੀਆਂ ਜ਼ਿੰਨੀ ਚੋਣਾਂ ਲਈ ਪਈਆਂ ਵੋਟਾਂ ਦੇ 13ਵੇਂ ਗੇੜ ਦੇ ਰੁਝਾਨ ਸਾਹਮਣੇ ਆ ਗਏ ਹਨ। ਇਸ ਵਿਚ ‘ਆਪ’ ਉਮੀਦਵਾਰ ਮੋਹਿੰਦਰ ਭਗਤ ਨੇ ਇਹ ਸੀਟ ਜਿੱਤ ਲਈ ਹੈ। ਉਨ੍ਹਾਂ ਨੂੰ 55246 ਵੋਟਾਂ, ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਨੂੰ 16757 ਵੋਟਾਂ, ਬਸਪਾ ਉਮੀਦਵਾਰ ਬਿੰਦਰ ਕੁਮਾਰ ਨੂੰ 734, ਅਕਾਲੀ ਉਮੀਦਵਾਰ ਸੁਰਜੀਤ ਕੌਰ ਨੂੰ 1242 ਅਤੇ ਭਾਜਪਾ ਦੇ ਉਮੀਦਵਾਰ ਸ਼ੀਤਲ ਅੰਗੁਰਾਲ ਨੂੰ 17921 ਵੋਟਾਂ ਮਿਲੀਆਂ ਹਨ।