ਅਦਾਕਾਰ ਅਤੁਲ ਪਰਚੂਰੇ ਦਾ 57 ਸਾਲ ਦੀ ਉਮਰ ਵਿੱਚ ਦਿਹਾਂਤ

ਮਸ਼ਹੂਰ ਅਦਾਕਾਰ ਅਤੁਲ ਪਰਚੂਰੇ ਦਾ 57 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਇੱਕ ਸਾਲ ਤੋਂ ਕੈਂਸਰ ਵਰਗੀ ਭਿਆਨਕ ਬਿਮਾਰੀ ਤੋਂ ਪੀੜਤ ਸਨ। ਹਾਲਾਂਕਿ ਉਸ ਦੀ ਮੌਤ ਦਾ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ ਪਰ ਉਸ ਦੀ ਮੌਤ 14 ਅਕਤੂਬਰ ਨੂੰ ਹੋਈ ਸੀ। ਅਤੁਲ ਪਰਚੂਰੇ ‘ਦਿ ਕਪਿਲ ਸ਼ਰਮਾ ਸ਼ੋਅ’ ‘ਚ ਆਪਣੀ ਮੌਜੂਦਗੀ ਲਈ ਖਾਸ ਤੌਰ ‘ਤੇ ਜਾਣੇ ਜਾਂਦੇ ਸਨ। ਉਨ੍ਹਾਂ ਦੇ ਦਿਹਾਂਤ ਨਾਲ ਮਨੋਰੰਜਨ ਜਗਤ ‘ਚ ਸੋਗ ਦੀ ਲਹਿਰ ਦੌੜ ਗਈ ਹੈ।

Spread the love