ਲੱਤ ‘ਚ ਗੋਲੀ ਲੱਗਣ ਕਾਰਨ ਪਿਛਲੇ ਕੁਝ ਦਿਨਾਂ ਤੋਂ ਸੁਰਖੀਆਂ ‘ਚ ਰਹੇ ਅਦਾਕਾਰ ਗੋਵਿੰਦਾ ਦੀ ਤਬੀਅਤ ਅਚਾਨਕ ਵਿਗੜ ਗਈ ਹੈ। ਹਾਲ ਹੀ ‘ਚ ਗੋਵਿੰਦਾ ਸ਼ਿਵ ਸੈਨਾ ਸ਼ਿੰਦੇ ਧੜੇ ਦੇ ਉਮੀਦਵਾਰਾਂ ਦੇ ਪ੍ਰਚਾਰ ਲਈ ਇਕ ਰੋਡ ਸ਼ੋਅ ਵਿਚ ਹਿੱਸਾ ਲੈਣ ਗਏ ਸਨ ਪਰ ਇਸ ਦੌਰਾਨ ਉਨ੍ਹਾਂ ਨੂੰ ਛਾਤੀ ‘ਚ ਦਰਦ ਹੋ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ।ਇਕ ਤਾਜ਼ਾ ਰਿਪੋਰਟ ਦੇ ਅਨੁਸਾਰ, ਗੋਵਿੰਦਾ ਸ਼ਿਵ ਸੈਨਾ (ਸ਼ਿੰਦੇ ਧੜੇ) ਦੇ ਉਮੀਦਵਾਰਾਂ ਦੇ ਸਮਰਥਨ ਵਿੱਚ ਪਚੋਰਾ ਵਿੱਚ ਇੱਕ ਰੋਡ ਸ਼ੋਅ ਦਾ ਹਿੱਸਾ ਸਨ। ਰੈਲੀ ਅਜੇ ਜਲਗਾਓਂ ਪਹੁੰਚੀ ਹੀ ਸੀ ਕਿ ਉਨ੍ਹਾਂ ਨੂੰ ਛਾਤੀ ਵਿੱਚ ਤੇਜ਼ ਦਰਦ ਹੋਇਆ। ਜਦੋਂ ਉਨ੍ਹਾਂ ਦੀ ਸਿਹਤ ਵਿਗੜ ਗਈ ਤਾਂ ਗੋਵਿੰਦਾ ਨੂੰ ਹਸਪਤਾਲ ਲਿਜਾਇਆ ਗਿਆ।