ਅਦਾਕਾਰ ਸੈਫ਼ ਅਲੀ ਖ਼ਾਨ ’ਤੇ ਚਾਕੂ ਨਾਲ ਹਮਲਾ, ਹਸਪਤਾਲ ‘ਚ ਭਰਤੀ

ਅਦਾਕਾਰ ਸੈਫ ਅਲੀ ਖਾਨ ਉਸ ਸਮੇਂ ਜ਼ਖਮੀ ਹੋ ਗਏ ਜਦੋਂ ਇੱਕ ਹਮਲਾਵਰ ਨੇ ਮੁੰਬਈ ਵਿੱਚ ਉਨ੍ਹਾਂ ਦੇ ਘਰ ਵਿੱਚ ਦਾਖਲ ਹੋ ਕੇ ਚਾਕੂ ਨਾਲ ਹਮਲਾ ਕਰ ਦਿੱਤਾ। ਪੁਲਿਸ ਨੇ ਵੀਰਵਾਰ ਸਵੇਰੇ ਇਹ ਜਾਣਕਾਰੀ ਦਿੱਤੀ।ਪੁਲਿਸ ਨੇ ਦੱਸਿਆ ਕਿ ਇਹ ਘਟਨਾ ਬੁੱਧਵਾਰ ਦੇਰ ਰਾਤ ਸੈਫ ਦੇ ਬਾਂਦਰਾ ਸਥਿਤ ਘਰ ‘ਤੇ ਵਾਪਰੀ, ਜਿਸ ਤੋਂ ਬਾਅਦ ਉਸਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ਼ੁਰੂਆਤੀ ਜਾਣਕਾਰੀ ਅਨੁਸਾਰ, ਇੱਕ ਅਣਜਾਣ ਵਿਅਕਤੀ ਸੈਫ ਅਲੀ ਖਾਨ ਦੇ ਘਰ ਵਿੱਚ ਦਾਖਲ ਹੋਇਆ ਅਤੇ ਦੋਵਾਂ ਵਿਚਕਾਰ ਝਗੜਾ ਹੋ ਗਿਆ। ਘਟਨਾ ਸਮੇਂ ਅਦਾਕਾਰ ਦੇ ਕੁਝ ਪਰਿਵਾਰਕ ਮੈਂਬਰ ਘਰ ਵਿੱਚ ਮੌਜੂਦ ਸਨ।ਅਧਿਕਾਰੀ ਨੇ ਦੱਸਿਆ ਕਿ ਸੈਫ ਅਲੀ ਖਾਨ ਚਾਕੂ ਦੇ ਹਮਲੇ ਵਿੱਚ ਜ਼ਖਮੀ ਹੋ ਗਿਆ ਹੈ। ਉਸਨੂੰ ਜ਼ਖਮੀ ਹਾਲਤ ਵਿੱਚ ਬਾਂਦਰਾ ਦੇ ਲੀਲਾਵਤੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।

Spread the love