ਅਕਾਲੀ ਦਲ ’ਚੋਂ ਕੱਢੇ ਜਾਣ ਤੋਂ ਬਾਅਦ ਰਵੀਕਰਨ ਕਾਹਲੋਂ ਭਾਜਪਾ ’ਚ ਸ਼ਾਮਲ

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਰਵੀਕਰਨ ਸਿੰਘ ਕਾਹਲੋਂ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੀ ਪਾਰਟੀ ਵੱਲੋਂ ਬਰਖਾਸਤ ਕੀਤੇ ਜਾਣ ਤੋਂ ਇਕ ਦਿਨ ਬਾਅਦ ਅੱਜ ਭਾਜਪਾ ਵਿਚ ਸ਼ਾਮਲ ਹੋ ਗਏ। ਕਾਹਲੋਂ ਦਾ ਪਾਰਟੀ ਵਿੱਚ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਅਤੇ ਪਾਰਟੀ ਆਗੂ ਮਨਜਿੰਦਰ ਸਿੰਘ ਸਿਰਸਾ ਵੱਲੋਂ ਸਵਾਗਤ ਕੀਤਾ ਗਿਆ। ਕਾਹਲੋਂ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨਿਰਮਲ ਸਿੰਘ ਕਾਹਲੋਂ ਦੇ ਪੁੱਤਰ ਹਨ। ਕਾਹਲੋਂ ਨੇ ਡੇਰਾ ਬਾਬਾ ਨਾਨਕ ਸੀਟ ਤੋਂ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲੜੀਆਂ ਸਨ।  ਬੁੱਧਵਾਰ ਨੂੰ ਕਾਹਲੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੱਢ ਦਿੱਤਾ।

Spread the love