ਤਨਖ਼ਾਹ ਲੱਗਣ ਮਗਰੋਂ ਹੱਥ ‘ਚ ਬਰਸ਼ਾ ਫੜ੍ਹਕੇ ਸੇਵਾ ਨਿਭਾਅ ਰਹੇ ਸੁਖਬੀਰ ਸਿੰਘ ਬਾਦਲ ਤੇ ਸੁਖਦੇਵ ਸਿੰਘ ਢੀਂਡਸਾ

ਬੀਤੇ ਦਿਨ ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵਲੋਂ ਸੁਣਾਏ ਗਏ ਫੈਸਲੇ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਅੱਜ ਸੇਵਾਦਾਰਾਂ ਵਾਲਾ ਝੋਲਾ ਪਾ ਕੇ ਅਤੇ ਹੱਥ ਵਿਚ ਬਰਛਾ ਲੈ ਕੇ ਗਲ ਵਿਚ ਅਕਾਲ ਤਖਤ ਸਾਹਿਬ ਵਲੋਂ ਪਾਈ ਤਖਤੀ ਪਾ ਕੇ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਘੰਟਾ ਘਰ ਪ੍ਰਵੇਸ਼ ਦੁਆਰ ਵਿਖੇ ਸੇਵਾ ਕਰਨ ਲਈ ਬੈਠੇ ਹਨ। ਸੁਖਬੀਰ ਸਿੰਘ ਬਾਦਲ ਦੇ ਪੈਰ ਅਤੇ ਲੱਤ ’ਤੇ ਪਲਸਤਰ ਲੱਗਾ ਹੋਣ ਕਾਰਨ ਉਹ ਵੀਲ ਚੇਅਰ ’ਤੇ ਬੈਠੇ ਹੋਏ ਹਨ। ਸਿੰਘ ਸਾਹਿਬਾਨ ਦੇ ਆਦੇਸ਼ ਅਨੁਸਾਰ ਉਨ੍ਹਾਂ ਨੇ ਸਵੇਰੇ 9 ਵਜੇ ਤੋਂ 10 ਵਜੇ ਤੱਕ ਇਹ ਸੇਵਾ ਨਿਭਾਉਣੀ ਹੈ। ਇਸ ਦੌਰਾਨ ਉਨਾਂ ਵਲੋਂ ਅੱਜ ਲੰਗਰ ਵਿਚ ਬਰਤਨ ਸਾਫ ਕਰਨ ਸਮੇਤ ਹੋਰ ਲੱਗੀਆਂ ਤਨਖਾਹ ਦੀਆਂ ਸੇਵਾਵਾਂ ਵੀ ਨਿਭਾਈਆਂ ਜਾਣਗੀਆਂ।

Spread the love