ਪਾਕਿਸਤਾਨ ਨੇ ਅਫ਼ਗ਼ਾਨਿਸਤਾਨ ’ਚ ਕੀਤੇ ਹਵਾਈ ਹਮਲੇ , 3 ਬੱਚਿਆਂ ਸਣੇ 8 ਮੌਤਾਂ

ਦੋਵਾਂ ਗੁਆਂਢੀ ਮੁਲਕਾਂ ਵਿਚਾਲੇ ਸ਼ਬਦੀ ਜੰਗ ਦੌਰਾਨ ਪਾਕਿਸਤਾਨ ਨੇ ਅਫ਼ਗਾਨਿਸਤਾਨ ਦੇ ਅੰਦਰੂਨੀ ਇਲਾਕਿਆਂ ਵਿੱਚ ਹਵਾਈ ਹਮਲੇ ਕੀਤੇ, ਜਿਸ ਵਿੱਚ ਤਿੰਨ ਬੱਚਿਆਂ ਸਮੇਤ ਅੱਠ ਨਾਗਰਿਕ ਮਾਰੇ ਗਏ। ਅਫ਼ਗਾਨਿਸਤਾਨ ਦੀ ਅੰਤਰਿਮ ਸਰਕਾਰ ਦੇ ਸੀਨੀਅਰ ਅਧਿਕਾਰੀ ਨੇ ਹਮਲਿਆਂ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਦੇਸ਼ ਦੇ ਪਕਤਿੱਕਾ ਅਤੇ ਖੋਸਤ ਸੂਬਿਆਂ ਦੇ ਖੇਤਰਾਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਪਾਕਿਸਤਾਨ ਵੱਲੋਂ ਇਸ ਬਾਰੇ ਕੋਈ ਬਿਆਨ ਨਹੀਂ ਦਿੱਤਾ ਗਿਆ।

Spread the love