ਮੋਦੀ ਸਰਕਾਰ ਦੀ ਤੀਤੇ ਕਾਰਜਕਾਲ ਵਿਚ ਅਜੀਤ ਡੋਭਾਲ ਤੀਜੀ ਵਾਰ NSA ਬਣੇ ਰਹਿਣਗੇ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਦੇ ਪ੍ਰਮੁੱਖ ਸਕੱਤਰ ਪੀਕੇ ਮਿਸ਼ਰਾ ਵੀ ਇਸ ਅਹੁਦੇ ‘ਤੇ ਬਣੇ ਰਹਿਣਗੇ। ਇਸ ਤਰ੍ਹਾਂ ਉਨ੍ਹਾਂ ਦਾ ਕਾਰਜਕਾਲ ਪ੍ਰਧਾਨ ਮੰਤਰੀ ਮੋਦੀ ਦੇ ਕਾਰਜਕਾਲ ਦੇ ਨਾਲ ਪੂਰਾ ਹੋਵੇਗਾ। ਅਜੀਤ ਡੋਭਾਲ ਨੂੰ ਐਨਐਸਏ, ਪੀਕੇ ਮਿਸ਼ਰਾ ਨੂੰ ਪ੍ਰਧਾਨ ਮੰਤਰੀ ਦਾ ਪ੍ਰਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ, ਜਦਕਿ ਅਮਿਤ ਖਰੇ ਅਤੇ ਤਰੁਣ ਕਪੂਰ ਨੂੰ ਪ੍ਰਧਾਨ ਮੰਤਰੀ ਦਫ਼ਤਰ ਵਿੱਚ ਪ੍ਰਧਾਨ ਮੰਤਰੀ ਦੇ ਸਲਾਹਕਾਰ ਵਜੋਂ ਨਿਯੁਕਤ ਕੀਤਾ ਗਿਆ ਹੈ।ਇਸ ਸਬੰਧੀ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਮੰਤਰੀ ਮੰਡਲ ਦੀ ਨਿਯੁਕਤੀ ਕਮੇਟੀ ਨੇ ਅਜੀਤ ਡੋਭਾਲ, ਆਈਪੀਐਸ (ਸੇਵਾਮੁਕਤ) ਨੂੰ ਕੌਮੀ ਸੁਰੱਖਿਆ ਸਲਾਹਕਾਰ ਵਜੋਂ ਨਿਯੁਕਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜੋ ਕਿ 10 ਜੂਨ ਤੋਂ ਲਾਗੂ ਹੋਵੇਗਾ। ਡੋਭਾਲ ਦੀ ਨਿਯੁਕਤੀ ਸਬੰਧੀ ਜਾਰੀ ਇਸ ਪੱਤਰ ਵਿੱਚ ਅੱਗੇ ਕਿਹਾ ਗਿਆ ਹੈ ਕਿ ਉਨ੍ਹਾਂ ਦੀ ਨਿਯੁਕਤੀ ਪ੍ਰਧਾਨ ਮੰਤਰੀ ਦੇ ਕਾਰਜਕਾਲ ਦੇ ਨਾਲ ਜਾਂ ਅਗਲੇ ਹੁਕਮਾਂ ਤੱਕ, ਜੋ ਵੀ ਪਹਿਲਾਂ ਹੋਵੇ, ਖਤਮ ਹੋ ਜਾਵੇਗੀ।