ਅਕਾਲ ਤਖ਼ਤ ਧਾਰਮਿਕ ਸਜ਼ਾ ਲਾਉਣ ਬਾਰੇ ਜਲਦੀ ਫੈਸਲਾ ਕਰੇ: ਸੁਖਬੀਰ ਬਾਦਲ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖਾਹੀਆ ਕਰਾਰ ਦਿੱਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇੱਕ ਬੇਨਤੀ ਪੱਤਰ ਦਿੱਤਾ ਹੈ, ਜਿਸ ਵਿਚ ਉਹਨਾਂ ਸਬੰਧਤ ਮਾਮਲੇ ਦੀ ਅਗਲੇਰੀ ਕਾਰਵਾਈ ਜਲਦ ਕਰਨ ਲਈ ਲਿਖਿਆ ਹੈ।ਸੁਖਬੀਰ ਅੱਜ ਅਕਾਲ ਤਖ਼ਤ ਦੇ ਸਕਤਰੇਤ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾਕਟਰ ਦਲਜੀਤ ਸਿੰਘ ਚੀਮਾ ਤੇ ਹੋਰਾਂ ਨਾਲ ਪੁੱਜੇ ਸਨ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਬਾਦਲ ਨੇ ਦੱਸਿਆ ਕਿ ਉਨ੍ਹਾਂ ਅੱਜ ਸ੍ਰੀ ਅਕਾਲ ਤਖ਼ਤ ਦੇ ਸਕਤਰੇਤ ਵਿਖੇ ਇੱਕ ਪੱਤਰ ਰਾਹੀਂ ਅਪੀਲ ਕੀਤੀ ਹੈ ਕਿ ਉਹਨਾਂ ਨਾਲ ਸੰਬੰਧਿਤ ਮਾਮਲੇ ਦੇ ਅਗਲੇਰੀ ਕਾਰਵਾਈ ਜਲਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕੁਝ ਨਿੱਜੀ ਰੁਝੇਵੇਂ ਵੀ ਹਨ, ਜਿਸ ਕਾਰਨ ਉਹ ਚਾਹੁੰਦੇ ਹਨ ਕਿ ਮਾਮਲੇ ਸਬੰਧੀ ਅਗਲੇਰੀ ਕਾਰਵਾਈ ਜਲਦੀ ਕੀਤੀ ਜਾਵੇ, ਇਸ ਸਬੰਧੀ ਢਾਈ ਮਹੀਨੇ ਬੀਤ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਜੋ ਵੀ ਆਦੇਸ਼ ਕੀਤਾ ਜਾਵੇਗਾ ਉਹ ਸਿਰ ਮੱਥੇ ਪ੍ਰਵਾਨ ਕਰਨਗੇ।

Spread the love