ਅਕਾਲੀ ਦਲ ਵੱਲੋਂ ਨਗਰ ਨਿਗਮ ਚੋਣਾਂ ਲੜਨ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲੜਨ ਦਾ ਐਲਾਨ ਕਰ ਦਿੱਤਾ ਹੈ। ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਆਖਿਆ ਹੈ ਕਿ ਅਕਾਲੀ ਦਲ ਪੰਜਾਬ ਵਿਚ ਹੋਣ ਵਾਲੀਆਂ ਪੰਜ ਨਗਰ- ਨਿਗਮ ਅਤੇ 43 ਕੌਂਸਲਾਂ ਦੀ ਚੋਣ ਲੜੇਗਾ। ਇਥੇ ਇਹ ਵੀ ਖਾਸ ਤੌਰ ‘ਤੇ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਵਿਚ ਹੋਈਆਂ ਜ਼ਿਮਨੀ ਚੋਣਾਂ ਲੜਨ ਤੋਂ ਅਕਾਲੀ ਦਲ ਨੇ ਇਨਕਾਰ ਕਰ ਦਿੱਤਾ ਸੀ ਤੇ ਇਨ੍ਹਾਂ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਹੋਈ ਸੀ।

Spread the love